Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing KMS ਕਾਲਜ ਵਿਖੇ 2 ਰੋਜ਼ਾ 11ਵਾਂ ਸਪੋਰਟਸ ਮੀਟ ਕਰਵਾਇਆ ਗਿਆ –

KMS ਕਾਲਜ ਵਿਖੇ 2 ਰੋਜ਼ਾ 11ਵਾਂ ਸਪੋਰਟਸ ਮੀਟ ਕਰਵਾਇਆ ਗਿਆ –

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੇਲੋ ਇੰਡੀਆਂ ਦੇ ਅਧੀਨ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ 2 ਰੋਜ਼ਾ ਸਪੋਰਟਸ ਮੀਟ ਕਰਵਾਇਆ ਗਿਆ। ਇਸ 11ਵੇਂ ਸਪੋਰਟਸ ਮੀਟ ਦੇ ਪਹਿਲੇ ਦਿਨ ਚੇਅਰਮੈਨ ਚੌਧਰੀ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਅਤੇ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ ਟਰੱਸਟੀ ਦੇ ਨਾਲ ਡਾ. ਦਿਲਬਾਗ ਸਿੰਘ ਹੁੰਦਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕੇ.ਐਮ.ਐਸ ਕਾਲਜ ਦੇ ਨਵੇਂ “ਕੁਮਾਰ ਸਪੋਰਟਸ ਕੰਪਲੈਕਸ” ਦਾ ਉਦਘਾਟਨ ਕੀਤਾ ਅਤੇ ਕਾਲਜ ਨੂੰ ਸਮਰਪਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਐਲਾਨ ਕੀਤਾ ਕਿ ਨਵੇਂ ਬਣੇ ਕੁਮਾਰ ਸਪੋਰਟਸ ਕੰਪਲੈਕਸ ਵਿੱਚ ਵਿਦਿਆਰਥੀਆਂ ਦੇ ਬੈਠਣ ਲਈ ਸ਼ੈੱਡ ਦਾ ਨਿਰਮਾਣ ਕੀਤਾ ਜਾਵੇਗਾ, ਜਿਸਦਾ ਨਾਮ ਭਾਰਤੀ ਖੇਡ ਸ਼ੂਟਰ ਮਨੁ ਭਾਕਰ ਦੇ ਨਾਮ ਤੇ ਰੱਖਿਆ ਜਾਵੇਗਾ। ਇਸ 11ਵੇਂ ਸਪੋਰਟਸ ਮੀਟ ਵਿੱਚ ਵੱਖ ਵੱਖ ਸਪੋਰਟਸ ਐਕਟੀਵਿਟੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਤੇ 250 ਮੀਟਰ ਦੌੜ (ਲੜਕੇ) ਵਿੱਚ ਮੋਹਿਤ ਸਿੰਘ (ਬੀ.ਸੀ.ਏ), 250 ਮੀਟਰ ਦੌੜ (ਲੜਕੀਆਂ) ਵਿੱਚ ਮੀਨਾਕਸ਼ੀ (ਬੀ.ਸੀ.ਏ), ਪੁਸ਼ ਅੱਪਸ (ਲੜਕੇ) ਵਿੱਚ ਯੁਵਰਾਜ ਸਿੰਘ (ਬੀ.ਸੀ.ਏ), ਪੁਸ਼ ਅੱਪਸ (ਲੜਕੀਆਂ) ਵਿੱਚ ਜਸਪ੍ਰੀਤ ਕੌਰ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ), ਰੱਸੀ ਟੱਪਣਾ (ਲੜਕੀਆਂ) ਵਿੱਚ ਮਨਪ੍ਰੀਤ ਕੌਰ (ਬੀ.ਸੀ.ਏ), ਥ੍ਰੀ ਲੈੱਗ ਰੇਸ (ਲੜਕੀਆਂ) ਵਿੱਚ ਪਲਕ ਭਾਟੀਆ ਅਤੇ ਅਮਨਜੋਤ ਕੌਰ (ਬੀ.ਸੀ.ਏ) ਅਤੇ ਲੈਮਨ ਰੇਸ (ਲੜਕੀਆਂ) ਵਿੱਚ ਮੀਨਾਕਸ਼ੀ (ਬੀ.ਸੀ.ਏ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਤੋਸ਼ਾਂਤ ਸੈਣੀ, ਇਨਾਇਤ ਕੌਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਆਰਤੀ ਸ਼ਰਮਾ, ਰਾਮ ਚੰਦ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਚੰਚਲ, ਧੰਨਵੀਰ ਸਿੰਘ, ਨਵਿੰਦਰ ਸਿੰਘ, ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਨਵੇਂ ਬਣੇ ਕੁਮਾਰ ਸਪੋਰਟਸ ਕੰਪਲੈਕਸ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੇ ਨਾਲ ਸਤੀਸ਼ ਕਾਲੀਆਂ ਟਰੱਸਟੀ, ਡਾ. ਦਿਲਬਾਗ ਸਿੰਘ ਹੁੰਦਲ, ਡਾ.ਮਾਨਵ ਸੈਣੀ, ਡਾ. ਸ਼ਬਨਮ ਕੌਰ, ਤੋਸ਼ਾਂਤ ਸੈਣੀ ਅਤੇ ਵਲੰਟੀਅਰਜ਼।
error: copy content is like crime its probhihated