Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing KMS ਕਾਲਜ ਵਿਖੇ 2 ਰੋਜ਼ਾ ਸਪੋਰਟਸ ਮੀਟ ਦੀ ਸਮਾਪਤੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਵਿਖੇ 2 ਰੋਜ਼ਾ ਸਪੋਰਟਸ ਮੀਟ ਦੀ ਸਮਾਪਤੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੇਲੋ ਇੰਡੀਆਂ ਦੇ ਅਧੀਨ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ 2 ਰੋਜ਼ਾ ਸਪੋਰਟਸ ਮੀਟ ਦਾ ਆਯੋਜਨ ਕਰਵਾਇਆ ਗਿਆ ਸੀ। ਇਸ 11ਵੇਂ ਸਪੋਰਟਸ ਮੀਟ ਦੇ ਪਹਿਲੇ ਦਿਨ ਦੀ ਤਰ੍ਹਾਂ ਦੂਸਰੇ ਅਤੇ ਆਖਰੀ ਦਿਨ ਵੀ ਵੱਖ ਵੱਖ ਖੇਡ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਦੂਸਰੇ ਦਿਨ ਦੀ ਸ਼ੁਰੂਆਤ ਕ੍ਰਿਕੇਟ ਪ੍ਰਤੀਯੋਗਿਤਾ ਤੋਂ ਕੀਤੀ ਗਈ, ਜਿਸ ਵਿੱਚ ਤਿੰਨ ਟੀਮਾਂ ਨੇ ਭਾਗ ਲਿਆ। ਇਸ ਕ੍ਰਿਕੇਟ ਪ੍ਰਤੀਯੋਗਿਤਾ ਵਿੱਚ ਯੁਵਰਾਜ ਸਿੰਘ ਅਤੇ ਟੀਮ (ਬੀ.ਸੀ.ਏ ਚੌਥਾ ਸਮੈਸਟਰ) ਦਾ ਸਤਨਾਮ ਸਿੰਘ ਅਤੇ ਟੀਮ (ਬੀ.ਸੀ.ਏ ਛੇਵਾਂ ਸਮੈਸਟਰ) ਵਿਚਕਾਰ ਫਾਈਨਲ ਮੁਕਾਬਲਾ ਖੇਡਿਆ ਗਿਆ, ਜਿਸ ਵਿੱਚ ਯੁਵਰਾਜ ਸਿੰਘ ਅਤੇ ਟੀਮ ਨੇ 1 ਦੌੜ ਨਾਲ ਰੁਮਾਂਚਕ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ ਬਾਸਕਿਟਬਾਲ ਅਤੇ ਵਾਲੀਬਾਲ  ਵਿੱਚ ਬੀ.ਸੀ.ਏ ਚੌਥੇ ਸਮੈਸਟਰ ਦੀ ਟੀਮ ਨੇ ਜਿੱਤ ਹਾਸਲ ਕੀਤੀ। ਲੋਂਗ ਜੰਪ (ਲੜਕੀਆਂ) ਵਿੱਚ ਪਾਇਲ, ਲੋਂਗ ਜੰਪ (ਲੜਕੇ) ਵਿੱਚ ਪੰਕਜਪ੍ਰੀਤ ਸਿੰਘ, ਖੋ-ਖੋ (ਲੜਕੀਆਂ) ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦੀ ਟੀਮ, ਖੋ-ਖੋ (ਲੜਕੇ) ਬੀ.ਸੀ.ਏ ਛੇਵੇਂ ਸਮੈਸਟਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਤੋਸ਼ਾਂਤ ਸੈਣੀ, ਇਨਾਇਤ ਕੌਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਆਰਤੀ ਸ਼ਰਮਾ, ਰਾਮ ਚੰਦ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਚੰਚਲ, ਗੁਰਪ੍ਰੀਤ ਸਿੰਘ, ਧੰਨਵੀਰ ਸਿੰਘ, ਨਵਿੰਦਰ ਸਿੰਘ, ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਕ੍ਰਿਕੇਟ ਪ੍ਰਤੀਯੋਗਿਤਾ ਦੇ ਫਾਈਨਲ ਮੈਚ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਹੋਰ ਸ਼ਖਸ਼ੀਅਤਾਂ ਅਤੇ 11ਵੇਂ ਸਪੋਰਟਸ ਮੀਟ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਹੋਰ ਸ਼ਖਸ਼ੀਅਤਾਂ।