Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਰਨਲ ਕੁੱਟਮਾਰ ਮਾਮਲੇ ‘ਚ ਸਾਬਕਾ ਸੈਨਿਕਾਂ ਦੇ ਵਫ਼ਦ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਕੀਤੀ ਮੁਲਾਕਾਤ

ਕਰਨਲ ਕੁੱਟਮਾਰ ਮਾਮਲੇ ‘ਚ ਸਾਬਕਾ ਸੈਨਿਕਾਂ ਦੇ ਵਫ਼ਦ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ 22 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਸੰਸਦ ਮੈਂਬਰ ਨੇ ਨਿਆਂ ਦਾ ਦਿੱਤਾ ਭਰੋਸਾ

: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨੂੰ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਹਰ ਹਾਲ ਨਿਆਂ ਦਾ ਭਰੋਸਾ ਦਿੱਤਾ।

ਅੱਜ ਇੱਥੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੇ ਇੱਕ ਵਫ਼ਦ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕੀਤੀ ਅਤੇ ਕਰਨਲ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ  ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਲਈ ਇੱਕ ਮੰਗ ਪੱਤਰ ਸੌਂਪਿਆ।

ਫੌਜ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ  ਸਮੁੱਚਾ ਦੇਸ਼ ਸਾਡੀਆਂ ਬਹਾਦਰ ਫੌਜਾਂ ਅਤੇ ਦੇਸ਼ ਪ੍ਰਤੀ ਉਨਾਂ ਦੇ ਅਡੋਲ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੇ ਮਾਮਲਿਆਂ ‘ਤੇ ਜ਼ੀਰੋ-ਟਾਲਰੈਂਸ ਰੱਖਦੀ ਹੈ। ਉਨਾਂ ਨੇ ਇਸ ਮੰਦਭਾਗੀ ਘਟਨਾ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਭਰੋਸਾ ਦਿੱਤਾ ਕਿ ਲੋੜੀਂਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਜਾਂਚ ਨੂੰ ਤਰਕਪੂਰਨ ਸਿੱਟੇ ‘ਤੇ ਲਿਜਾਣ ਲਈ ਇੱਕ ਉੱਚ ਪੱਧਰੀ ਐਸ.ਆਈ.ਟੀ. ਬਣਾਈ ਗਈ ਹੈ।

ਡਾ. ਚੱਬੇਵਾਲ ਨੇ ਇਹ ਵੀ ਦੱਸਿਆ ਕਿ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਉੱਚ ਪੱਧਰੀ ਜਾਂਚ ਟੀਮ ਰੋਜ਼ਾਨਾ ਜਾਂਚ ਕਰੇਗੀ ਤਾਂ ਜੋ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਡਾ. ਚੱਬੇਵਾਲ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਸਾਰੇ 12 ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨਾਂ ਸਾਰੇ ਅਧਿਕਾਰੀਆਂ ਦਾ ਜ਼ਿਲੇ ਤੋਂ ਬਾਹਰ ਤਬਾਦਲਾ ਕੀਤਾ ਜਾ ਰਿਹਾ ਹੈ ਤਾਂ ਜੋ ਇਨਸਾਫ ਯਕੀਨੀ ਬਣਾਇਆ ਜਾ ਸਕੇ। ਵਫ਼ਦ ਦੇ ਮੈਂਬਰਾਂ ਵਿੱਚ ਲੈਫਟੀਨੈਂਟ ਜਨਰਲ (ਸੇਵਾਮੁਕਤ) ਵੀ.ਐਸ.ਐਮ. ਜੇ.ਐਸ. ਢਿੱਲੋਂ, ਪ੍ਰਧਾਨ ਕੈਪਟਨ ਜਤਿੰਦਰ ਸਿੰਘ, ਕਰਨਲ ਮਾਲਾਸੂ ਸਿੰਘ, ਕਰਨਲ ਡੀ.ਜੇ.ਐਸ. ਪਟਿਆਲ, ਕਰਨਲ ਪੀ.ਐਸ. ਮਨਹਾਸ ਸ਼ਾਮਲ ਸਨ। ਕਰਨਲ ਐਮ.ਜੀ. ਆਹਲੂਵਾਲੀਆ, ਕਰਨਲ ਕਰਨ ਸਿੰਘ, ਆਰ.ਪੀ.ਓ. ਪ੍ਰਦੀਪ ਕੁਮਾਰ, ਸੁਰਿੰਦਰ ਸ਼ਰਮਾ ਵੀ ਇਸ ਮੌਕੇ ਮੌਜੂਦ ਸਨ ।

ਕੈਪਸ਼ਨ : ਸਾਬਕਾ ਸੈਨਿਕਾਂ ਦਾ ਵਫ਼ਦ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕਰਦਾ ਹੋਇਆ ।