Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅੱਜ ਚੰਡੀਗੜ੍ਹ ਦੀ ਰੈਲੀ ਵਿੱਚ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ : ਪ੍ਰਿੰਸ ਗੜਦੀਵਾਲਾ, ਗੁਰਮੁੱਖ ਸਿੰਘ ਬਲਾਲਾ

ਅੱਜ ਚੰਡੀਗੜ੍ਹ ਦੀ ਰੈਲੀ ਵਿੱਚ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ : ਪ੍ਰਿੰਸ ਗੜਦੀਵਾਲਾ, ਗੁਰਮੁੱਖ ਸਿੰਘ ਬਲਾਲਾ

ਗੜ੍ਹਦੀਵਾਲਾ (ਚੌਧਰੀ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ (ਜ਼ਿਲ੍ਹਾ ਵਾਈਸ ਪ੍ਰਧਾਨ )ਪ੍ਰਿੰਸ ਗੜਦੀਵਾਲਾ ਅਤੇ ਸੀਨੀਅਰ ਜ਼ਿਲ੍ਹਾ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਸਚਿਨ ਕੁਮਾਰ ਦੀ ਅਗਵਾਈ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਚੱਲਣ ਵਾਲੇ ਇਜਲਾਸ ਦੌਰਾਨ ਚੰਡੀਗੜ੍ਹ ਵਿਖੇ ਰੱਖੀ ਰੈਲੀ ਵਿੱਚ ਐਨ.ਪੀ.ਐਸ ਮੁਲਾਜ਼ਮਾਂ ਵਲੋਂ ਆਪਣੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਵਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚ ਵਿੱਚ ਮੁਲਾਜ਼ਮ-ਪੈਨਸ਼ਨਰ ਹਿਤੈਸ਼ੀ ਹੈ ਤਾਂ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰੇ। ਪੁਰਾਣੀ ਪੈਨਸ਼ਨ, 2.59 ਗੁਣਾਂਕ, ਪੇਅ-ਕਮਿਸ਼ਨ ਦੇ ਬਕਾਏ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਹੋਰ ਹੱਕੀ ਤੇ ਜਾਇਜ ਮੰਗਾਂ ਜਿਉਂ ਦੀਆਂ ਤਿਉਂ ਹਨ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮੰਗ ਪੱਤਰ ਵੀ ਦਿੱਤੇ ਗਏ। ਇਸ ਮੌਕੇ ਮਾਸਟਰ ਸਚਿਨ ਗੜ੍ਹਦੀਵਾਲਾ, ਲਖਵੀਰ ਸਿੰਘ ਗੜ੍ਹਦੀਵਾਲਾ, ਅਨਿਲ ਕੁਮਾਰ, ਜਸਵਿੰਦਰ ਸਿੰਘ, ਦੀਪਕ ਕੌਂਡਲ, ਨਵੀਨ ਕਪਲਾ, ਸੰਜੀਵ ਕੁਮਾਰ ਜੌਹਰ, ਰਮਨਦੀਪ ਸਿੰਘ, ਹਰਮੀਕ ਸਿੰਘ ਮੀਕਾ, ਨਵਤੇਜ ਸਿੰਘ ਅਰਗੋਵਾਲ, ਮਲਕੀਤ ਸਿੰਘ, ਸੁਖਵਿੰਦਰ ਸਿੰਘ ,ਮੈਡਮ ਬਲਵਿੰਦਰਜੀਤ ਕੌਰ ,ਮੈਡਮ ਰੇਖਾ ਦੇਵੀ, ਮੈਡਮ ਸ਼ਾਲਨੀ ,ਸਪਨਾ ਸਲਾਰੀਆ ਰਮਨਦੀਪ ਕੌਰ, ਇੰਦਰਜੀਤ ਸਿੰਘ ,ਜਗਵਿੰਦਰ ਸਿੰਘ,ਆਦਿ ਸਾਥੀ ਹਾਜਿਰ ਸਨ।