Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing KMS ਕਾਲਜ ਵਿਖੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ – ਪ੍ਰਿੰਸੀਪਲ ਡਾ. ਸ਼ਬਨਮ ਕੌਰ 

KMS ਕਾਲਜ ਵਿਖੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ – ਪ੍ਰਿੰਸੀਪਲ ਡਾ. ਸ਼ਬਨਮ ਕੌਰ 

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਗਿਆਨ ਪ੍ਰਣਾਲੀ (ਆਈ.ਕੇ. ਐਸ) ਦੇ ਅਧੀਨ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਨਾਲ ਧਾਰਮਿਕ ਸਿੱਖਿਆ ਨਾਲ ਜੋੜਨ ਲਈ ਕਾਲਜ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿੱਚ ਸਾਰੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਗਮਸਤਿਕ ਹੋਏ ਅਤੇ ਬਾਣੀ ਨਾਲ ਜੁੜੇ। ਉਹਨਾਂ ਦੱਸਿਆ ਕਿ ਇਹ ਸਮਾਗਮ ਪੰਜਾਬੀ ਮਾਤਰ ਭਾਸ਼ਾ ਵਿੱਚ ਕਰਵਾਇਆ ਗਿਆ। ਉਹਨਾਂ ਕਿਹਾ ਕਿ ਧਾਰਮਿਕ ਸਿੱਖਿਆ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਮੁੱਖ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਈ ਕਾਲਜ ਲਾਇਬ੍ਰੇਰੀ ਵਿਖੇ ਰਲੀਜੀਅਸ ਬੁੱਕਸ ਕਾਰਨਰ ਬਣਾਇਆ ਗਿਆ ਹੈ, ਜਿਸ ਵਿੱਚ ਧਾਰਮਿਕ ਸਿੱਖਿਆ ਅਤੇ ਧਾਰਮਿਕ ਇਤਿਹਾਸ ਦੇ ਸਬੰਧ ਵਿੱਚ ਕਿਤਾਬਾਂ ਉਪਲਬੱਧ ਹਨ ਅਤੇ ਵਿਦਿਆਰਥੀ ਇਹਨਾ ਕਿਤਾਬਾਂ ਨੂੰ ਪੜ੍ਹ ਕੇ ਆਪਣੇ ਧਾਰਮਿਕ ਗਿਆਨ ਵਿੱਚ ਵਾਧਾ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ ਟਰੱਸਟੀ, ਡਾ. ਦਿਲਬਾਗ ਸਿੰਘ ਹੁੰਦਲ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਤੋਸ਼ਾਂਤ ਸੈਣੀ, ਇਨਾਇਤ ਕੌਰ, ਫੈਕਲਟੀ ਮੈਂਬਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।
ਤਸਵੀਰ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਕਾਲਜ ਮੈਨੇਮੈਂਟ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।