Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਕੀਤੀ ਜਾਵੇ ਸਾਂਝੀ.. ਐਸ.ਐਸ.ਪੀ ਦੀ ਲੋਕਾਂ ਨੂੰ ਅਪੀਲ

ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਕੀਤੀ ਜਾਵੇ ਸਾਂਝੀ.. ਐਸ.ਐਸ.ਪੀ ਦੀ ਲੋਕਾਂ ਨੂੰ ਅਪੀਲ

ਹੁਸ਼ਿਆਰਪੁਰ, 27 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਕਾਸੋ ਆਪ੍ਰੇਸ਼ਨ ਤਹਿਤ ਭੰਗੀ ਚੋਅ ਦੇ ਇਲਾਕੇ ‘ਚ ਕੀਤੀ ਗਸ਼ਤ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਸੰਭਵ: ਸੰਦੀਪ ਕੁਮਾਰ ਮਲਿਕ

: ਪੰਜਾਬ ਪੁਲਿਸ ਦੇ ਕਾਸੋ ਆਪ੍ਰੇਸ਼ਨ ਤਹਿਤ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਅੱਜ ਭੰਗੀ ਚੋਅ ਨੇੜੇ ਪੁਲਿਸ ਅਧਿਕਾਰੀਆਂ ਸਮੇਤ ਗਸ਼ਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਾਰੇ ਪੁਲਿਸ ਨੂੰ ਲਾਜ਼ਮੀ ਸੂਚਿਤ ਕੀਤਾ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਕਾਰਗਰ ਢੰਗ ਨਾਲ ਖਤਮ ਕੀਤਾ ਜਾ ਸਕੇ।

       ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਅਜਿਹੇ ਇਲਾਕਿਆਂ ਵਿਚ ਗਸ਼ਤ ਨੂੰ ਵਧਾਇਆ ਜਾ ਰਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਨਸ਼ਿਆਂ ਸਬੰਧੀ ਕਾਰਵਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਜ਼ਿਲ੍ਹਾ ਪੁਲਿਸ ਨੂੰ ਦਿੱਤੀ ਜਾਵੇ ਜਿਸ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਿਛਲੇ ਦਿਨਾਂ ਵਿਚ 200 ਤੋਂ ਵੱਧ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਹ ਜੰਗ ਅਧੂਰੀ ਹੈ ਜਿਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

       ਜ਼ਿਲ੍ਹਾ ਪੁਲਿਸ ਵਲੋਂ ਸ਼ੁਰੂ ਕੀਤੇ ਸੰਪਰਕ ਪ੍ਰੋਗਰਾਮ ਦੀ ਗੱਲ ਕਰਦਿਆਂ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਦੇ ਸੁਚੱਜੇ ਇਲਾਜ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਹੈ ਤਾਂ ਜੋ ਉਹ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਅਪਣਾ ਸਕਣ। ਉਨ੍ਹਾਂ ਕਿਹਾ ਕਿ ਸੰਪਰਕ ਪ੍ਰੋਗਰਾਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਪੁਲਿਸ ਵਲੋਂ ਲੋਕਾਂ ਨਾਲ ਰਾਬਤਾ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿਚ ਲੋਕਾਂ ਨੂੰ ਪੂਰਨ ਸਹਿਯੋਗ ਕਰਨਾ ਚਾਹੀਦਾ ਹੈ।

ਕੈਪਸ਼ਨ: ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਭੰਗੀ ਚੋਅ ਨੇੜੇ ਕਾਸੋ ਆਪ੍ਰੇਸ਼ਨ ਦੌਰਾਨ ਗੱਲਬਾਤ ਕਰਦੇ ਹੋਏ।

error: copy content is like crime its probhihated