Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਜਿੰਦਰ ਘਟੌੜਾ, ਹਰਜਿੰਦਰ ਕਲਸੀ

ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਜਿੰਦਰ ਘਟੌੜਾ, ਹਰਜਿੰਦਰ ਕਲਸੀ

ਬਟਾਲਾ 27 ਮਾਰਚ ( ਅਵਿਨਾਸ਼ ਸ਼ਰਮਾ)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਵੰਡੇ ਪੈਨਸ਼ਨ ਦੇ ਚੈੱਕ

: ਦੇਸ਼ ਵਿਦੇਸ਼ ਦੇ ਅੰਦਰ ਸਮਾਜ ਸੇਵਾ ਦੇ ਖੇਤਰ ਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੀ ਉਘੀ ਸਮਾਜ ਸੇਵੀ ਸ਼ਖਸ਼ੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਸਿੱਖ ਸਰਦਾਰ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਜਿੰਦਰਾ ਗਰੁੱਪ ਆਫ ਇੰਡਸਟਰੀਜ ਬਟਾਲਾ ਦੇ ਡਾਇਰੈਕਟਰ ਅਤੇ ਆਈ.ਟੀ.ਆਈ. ਸੰਸਥਾ ਕਾਦੀਆਂ ਦੇ ਚੇਅਰਮੈਨ ਸੁਖਜਿੰਦਰ ਸਿੰਘ ਘਟੌੜਾ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ ਸ਼ਾਮਲ ਸਨ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਚੇਅਰਮੈਨ ਸੁਖਜਿੰਦਰ ਸਿੰਘ ਘਟੌੜਾ ਅਤੇ ਡੀ.ਪੀ.ਆਰ. ਓ. ਹਰਜਿੰਦਰ ਸਿੰਘ ਕਲਸੀ ਨੇ ਕਿਹਾ ਕਿ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ. ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਚੇਅਰਮੈਨ ਸੁਖਜਿੰਦਰ ਸਿੰਘ ਘਟੌੜਾ ਅਤੇ ਡੀ.ਪੀ.ਆਰ. ਓ. ਹਰਜਿੰਦਰ ਸਿੰਘ ਕਲਸੀ ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਉਨਾਂ ਨੇ ਕਿਹਾ ਕਿ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਕਾਰਜ ਕੀਤੇ ਜਾ ਰਿਹੇ ਹਨ । ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ , ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ, ਕਾਰੋਬਾਰੀ ਕੁਲਵੰਤ ਸਿੰਘ, ਟਰਾਂਸਪੋਰਟਰ ਇੰਦਰ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ…..ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਚੇਅਰਮੈਨ ਸੁਖਜਿੰਦਰ ਸਿੰਘ ਘਟੌੜਾ, ਹਰਜਿੰਦਰ ਸਿੰਘ ਕਲਸੀ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ,ਰਜਿੰਦਰ ਸਿੰਘ ਹੈਪੀ ਤੇ ਹੋਰ ।

error: copy content is like crime its probhihated