Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਦੋ ਪੁੱਤਰਾਂ ਦੀ ਮੌਤ ਤੋਂ ਬਾਦ ਬੇਸਹਾਰਾ ਹੋਏ ਪਰਿਵਾਰ ‘ਚ ਇਕਲੌਤੀ ਬਚੀ ਬਜ਼ੁਰਗ ਮਾਤਾ ਦੇ ਸਹਾਰਾ ਬਣੇ ਡਾ.ਐਸ.ਪੀ.ਸਿੰਘ ਉਬਰਾਏ

ਦੋ ਪੁੱਤਰਾਂ ਦੀ ਮੌਤ ਤੋਂ ਬਾਦ ਬੇਸਹਾਰਾ ਹੋਏ ਪਰਿਵਾਰ ‘ਚ ਇਕਲੌਤੀ ਬਚੀ ਬਜ਼ੁਰਗ ਮਾਤਾ ਦੇ ਸਹਾਰਾ ਬਣੇ ਡਾ.ਐਸ.ਪੀ.ਸਿੰਘ ਉਬਰਾਏ

ਬਟਾਲਾ 31 ਮਾਰਚ ( ਅਵਿਨਾਸ਼ ਸ਼ਰਮਾ)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬਜ਼ੁਰਗ ਮਾਤਾ ਦੀ ਸਾਰ ਲੈਂਦੀਆਂ ਮਹੀਨਾ ਵਾਰ ਲਗਾਈ ਪੈਨਸ਼ਨ

: ਆਪਣੇ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਵੱਖ-ਵੱਖ ਦੇਸ਼ਾਂ ਦੇ ਅੰਦਰ ਪਹੁੰਚ ਕੇ ਰੋਜੀ ਰੋਟੀ ਦੀ ਖਾਤਰ ਹੱਡ ਭੰਨਵੀਂ ਮਿਹਨਤ ਕਰਨ ਵਾਲੇ ਪੰਜਾਬ ਨੌਜਵਾਨਾਂ ਦੇ ਵਿੱਚੋਂ ਕੁੱਝ ਨੌਜਵਾਨਾਂ ਨੂੰ ਕਾਮਯਾਬੀ ਨਹੀਂ ਮਿਲਦੀ, ਜਦ ਕਿ ਬਦਨਸੀਬੀ ਦਾ ਸਾਹਮਣਾ ਕਰਦਿਆਂ ਇਨਾਂ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚ ਵੀ ਜਾਣਾ ਪੈਂਦਾ ਹੈ । ਅਜਿਹਾ ਕੁੱਝ ਬਟਾਲਾ ਨੇੜੇ ਪੈਂਦੇ ਪਿੰਡ ਕੋਟ ਮੰਜਲਸ ਦੇ ਨੌਜਵਾਨ ਮਨਦੀਪ ਸਿੰਘ ਦੇ ਨਾਲ ਹੋਇਆ, ਜੋ ਕਿ ਉਹ ਸਮਾਂ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੀ ਤਲਾਸ਼ ਨੂੰ ਮੱਦੇ ਨਜ਼ਰ ਰੱਖਦਿਆਂ ਦੁਬਈ ਵਿਖੇ ਗਿਆ ਸੀ, ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਇਸ ਪੀੜਤ ਪਰਿਵਾਰ ਨੇ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਦੁਬਈ ਤੋਂ ਪਿੰਡ ਕੋਟ ਮੰਜਲਸ ਲਿਆਉਣ ਦੇ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੂੰ ਸੰਪਰਕ ਵਿੱਚ ਲੈਂਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਦੇ ਨੂੰ ਬੇਨਤੀ ਕੀਤੀ । ਇਸ ਦੌਰਾਨ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਕਾਰਵਾਈ ਕਰਦਿਆਂ ਜਿੱਥੇ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਦੁਬਈ ਤੋਂ ਪਿੰਡ ਲਿਆਂਦਾ ਗਿਆ , ਉੱਥੇ ਨਾਲ ਹੀ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਰਾਹੀਂ ਪੀੜਿਤ ਪਰਿਵਾਰ ਦੀ ਸਾਰ ਲੈਂਦਿਆਂ ਮ੍ਰਿਤਕ ਮਨਦੀਪ ਸਿੰਘ ਦੇ ਮਾਤਾ ਜੀ ਜਗਦੀਸ਼ ਕੌਰ ਦੀ ਮਹੀਨਾਵਾਰ ਪੈਨਸ਼ਨ ਵੀ ਲਗਾਈ ਗਈ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਦੇ ਵਿੱਚ ਆਰਥਿਕ ਤੌਰ ਤੇ ਆਪਣੀਆਂ ਲੋੜਾਂ ਨੂੰ ਪੂਰੀਆਂ ਕਰ ਸਕਣ। ਦੱਸਣਯੋਗ ਹੈ ਕਿ ਬਜ਼ੁਰਗ ਮਾਤਾ ਜਗਦੀਸ਼ ਕੌਰ ਦੇ ਪਤੀ ਸਤਨਾਮ ਸਿੰਘ ਦੀ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਜਦਕਿ ਮਾਤਾ ਜਗਦੀਸ਼ ਕੌਰ ਦੇ ਛੋਟੇ ਨੌਜਵਾਨ ਪੁੱਤਰ ਮਲਕੀਤ ਸਿੰਘ ਦੀ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ, ਜਦ ਕਿ ਹੁਣ ਉਸ ਦੇ ਵੱਡੇ ਅਤੇ ਘਰ ਦੇ ਕਮਾਊ ਪੁੱਤਰ ਮਨਦੀਪ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਸਿਰ ਤੋਂ ਸਾਰੇ ਹੀ ਸਹਾਰੇ ਉੱਠ ਗਏ ਹਨ, ਸਿਰਫ ਇੱਕ ਧੀ ਪਰਿਵਾਰ ਦੇ ਵਿੱਚ ਬਚੀ ਹੈ, ਜੋ ਕਿ ਆਪਣੇ ਸਹੁਰੇ ਪਰਿਵਾਰ ਵਿੱਚ ਰਹਿ ਰਹੀ ਹੈ। ਮਾਤਾ ਜਗਦੀਸ਼ ਕੌਰ ਦੇ ਸਿਰ ਉੱਪਰ ਜਿੱਥੇ ਦੁੱਖਾਂ ਦੇ ਪਹਾੜ ਟੁੱਟ ਪਏ, ਉੱਥੇ ਨਾਲ ਹੀ ਪਰਿਵਾਰ ਦੇ ਵਿੱਚ ਕੋਈ ਵੀ ਕਮਾਉਣ ਵਾਲਾ ਮਰਦ ਮੈਂਬਰ ਨਹੀਂ ਬਚਿਆ। ਜਿਸ ਦੇ ਚਲਦਿਆਂ ਇਨਾਂ ਸਾਰੇ ਹਾਲਾਤਾਂ ਬਾਰੇ ਜਦ ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਟਰੱਸਟ ਦੇ ਮੁੱਖੀ ਡਾਕਟਰ ਐਸ. ਪੀ. ਸਿੰਘ ਉਬਰਾਏ ਨੂੰ ਜਾਣਕਾਰੀ ਦਿੱਤੀ ਗਈ ਤਾਂ ਉਹਨਾਂ ਨੇ ਤੁਰੰਤ ਮਾਤਾ ਜਗਦੀਸ਼ ਕੌਰ ਦੀ ਮਹੀਨਾਵਾਰ ਪੈਨਸ਼ਨ ਲਗਾਉਣ ਦੀ ਮਨਜ਼ੂਰੀ ਦਿੱਤੀ। ਇਸ ਦੌਰਾਨ ਪਿੰਡ ਕੋਟ ਮੰਜਲਸ ਵਿਖੇ ਪਹੁੰਚੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਸਮਾਜ ਸੇਵੀ ਨੌਜਵਾਨ ਆਗੂ ਜਤਿੰਦਰ ਸਿੰਘ ਕਾਹਲੋਂ ਵੱਲੋਂ ਮਾਤਾ ਜਗਦੀਸ਼ ਕੌਰ ਨੂੰ ਪੈਨਸ਼ਨ ਦਾ ਪਹਿਲਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਬੇਸਹਾਰਾ ਹੋਈ ਮਾਤਾ ਜਗਦੀਸ਼ ਕੌਰ ਨੇ ਡਾਕਟਰ ਐਸ. ਪੀ. ਸਿੰਘ ਉਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜਿਲਾ ਟੀਮ ਦਾ ਧੰਨਵਾਦ ਕੀਤਾ।