Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਬਟਾਲਾ, 3 ਅਪ੍ਰੈਲ ( ਅਵਿਨਾਸ਼ ਸ਼ਰਮਾ )

: ਬਟਾਲਾ ਪੁਲਿਸ ਨੇ 24 ਘੰਟਿਆਂ ਅੰਦਰ ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗਿ੍ਰਫਤਾਰ ਕਰ ਲਿਆ ਹੈ।

ਪੁਲਿਸ ਲਾਈਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਕਿਹਾ ਕਿ 2 ਅਪ੍ਰੈਲ ਨੂੰ ਬਟਾਲਾ ਦੇ ਮੀਆਂ ਮੁਹੱਲੇ ‘ਚ ਲੱਗੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਖਬਰ ਸਾਹਮਣੇ ਆਈ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁੱਢਲੇ ਤੌਰ ‘ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਉਪਰੰਤ ਤਕਨੀਕੀ ਪੱਖਾਂ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਇਸ ਮਾਮਲੇ ‘ਚ ਸੱਤ ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ 6 ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।

ਡੀ.ਆਈ.ਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੱਤਵੇਂ ਮੁਲਜ਼ਮ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਫੜੇ ਗਏ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਨਾਂ ਨੇ ਬਾਬਾ ਸਾਹਿਬ ਦੇ ਬੁੱਤ ਨੂੰ ਕਿਉਂ ਨੁਕਸਾਨ ਪਹੁੰਚਾਇਆ ਅਤੇ ਕਿਸ ਦੇ ਇਸ਼ਾਰੇ ‘ਤੇ ਇਹ ਕੰਮ ਕੀਤਾ ਹੈ।

ਡੀ.ਆਈ.ਜੀ ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।