Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਕੇ.ਆਰ.ਕੇ.ਡੀ.ਏ.ਵੀ.ਸਕੂਲ ਵਿਖੇ ਨਵੇਂ ਸੈਸ਼ਨ ਦੇ ਸ਼ੁਭ ਆਰੰਭ ਤੇ ਹਵਨ ਕਰਵਾਇਆ

ਕੇ.ਆਰ.ਕੇ.ਡੀ.ਏ.ਵੀ.ਸਕੂਲ ਵਿਖੇ ਨਵੇਂ ਸੈਸ਼ਨ ਦੇ ਸ਼ੁਭ ਆਰੰਭ ਤੇ ਹਵਨ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸਥਾਨਕ ਕੇ .ਆਰ .ਕੇ .ਡੀ .ਏ .ਵੀ. ਸਕੂਲ ਗੜ੍ਹਦੀਵਾਲਾ ਦੇ  ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਨਵੇਂ ਸੈਸ਼ਨ ਦਾ ਸ਼ੁਭ ਆਰੰਭ ਹਵਨ ਕਰਵਾ ਕੇ ਕੀਤਾ ਗਿਆ ਜਿਸ ਵਿੱਚ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਦੀਪਕ ਜੈਨ ਅਤੇ ਡਾਕਟਰ ਸੰਜੀਵ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜਰ ਹੋਏ।

ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਪਕ ਜੈਨ ਨੇ ਕਿਹਾ ਕਿ ਸਕੂਲ ਵਿੱਚ ਨਵਾਂ ਸੈਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਨੂੰ ਯਾਦ ਕਰਨਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਇਸ ਨਾਲ ਜਿੱਥੇ ਵਿਦਿਆਰਥੀਆਂ ਦਾ ਮਨੋਬਲ ਵੱਧਦਾ ਹੈ ਉੱਥੇ ਹੀ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਵਿੱਚ ਵਾਧਾ ਹੁੰਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਮੇਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਤੇ ਡਾਕਟਰ ਸੰਜੀਵ ਸ਼ਰਮਾ ਨੇ ਪਿਛਲੇ ਸਾਲ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਡਿਜੀਟਲ ਸਮੇਂ ਵਿੱਚ ਉਹਨਾਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਕੰਮਪਿਊਟਰ ਗਿਆਨ ਵੀ ਸਿਖਣਾਂ ਜ਼ਰੂਰੀ ਹੈ। ਉਹਨਾਂ ਨੇ ਕਿਹਾ  ਕਿ ਵਿਦਿਆਰਥੀਆਂ ਨੂੰ  ਸੋਸ਼ਲ ਮੀਡੀਆ ਦਾ ਉਚਿਤ ਪ੍ਰਯੋਗ ਸਮਝਦਾਰੀ ਨਾਲ ਕਰਨਾ ਚਾਹੀਦਾ ਹੈ ਕਿਉਂਕਿ। ਕਈ ਵਾਰ ਸੋਸ਼ਲ ਮੀਡੀਆ ਤੇ ਅਧੂਰੀ ਅਤੇ ਗਲਤ ਜਾਣਕਾਰੀ ਹੁੰਦੀ ਹੈ।

ਇਸ ਮੌਕੇ ਤੇ ਸੁਨੀਲ ਦੱਤ,ਪਵਨ ਕੁਮਾਰ, ਅਸ਼ੋਕ ਕੁਮਾਰ ਸੰਦੀਪ ਕੁਮਾਰ, ਰਣਜੋਧ ਸਿੰਘ , ਮੈਡਮ ਸ਼ਵੇਤਾ ਸ਼ਰਮਾ, ਮੈਡਮ ਰਜਨੀ, ਮੈਡਮ ਨਵਜੋਤ,ਮੈਡਮ ਰੀਨਾ, ਮੈਡਮ ਪ੍ਰਿਆ, ਮੈਡਮ ਮਨਕਿਰਨ ਮੈਡਮ ਅਮਨ, ਮੈਡਮ ਹਰਮਿੰਦਰ ਸਹਿਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated