Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਗੜ੍ਹਸ਼ੰਕਰ ਬਾਈਪਾਸ ਨੂੰ ਸਿਧਾਂਤਕ ਪ੍ਰਵਾਨਗੀ ਮਿਲਣ ਤੇ ਡਿਪਟੀ ਸਪੀਕਰ ਰੌੜੀ ਵਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਗੜ੍ਹਸ਼ੰਕਰ ਬਾਈਪਾਸ ਨੂੰ ਸਿਧਾਂਤਕ ਪ੍ਰਵਾਨਗੀ ਮਿਲਣ ਤੇ ਡਿਪਟੀ ਸਪੀਕਰ ਰੌੜੀ ਵਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਗੜ੍ਹਸ਼ੰਕਰ, 11 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੰਜਾਬ ਸਰਕਾਰ ਵਲੋਂ  ਬਜਟ ਇਜਲਾਸ ਉਪਰੰਤ ਗੜ੍ਹਸ਼ੰਕਰ ਵਿਖੇ ਬਣਨ ਵਾਲੇ ਬਾਈਪਾਸ ਪ੍ਰੋਜੈਕਟ ਨੂੰ ਸਿਧਾਂਤਕ ਮਨਜ਼ੂਰੀ ਦੇਣ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਲਾਕੇ ਦੀ ਬਹੁਤ ਵੱਡੀ ਅਤੇ ਚਰੋਕਣੀ ਮੰਗ ਨੂੰ ਪੂਰਾ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਲੋਕਾਂ ਦੀ ਮੰਗ ਅਤੇ ਸਮੇਂ ਦੀ ਲੋੜ ਅਨੁਸਾਰ ਬਾਈਪਾਸ ਪ੍ਰੋਜੈਕਟ  ਮੁਕੰਮਲ ਹੋਣ ਨਾਲ ਗੜ੍ਹਸ਼ੰਕਰ ਖੇਤਰ ਨੂੰ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਲਈ ਵੀ ਆਵਾਜਾਈ ਹੋਰ ਸੁਖਾਲੀ ਹੋ ਜਾਵੇਗੀ। ਡਿਪਟੀ ਸਪੀਕਰ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵਲੋਂ ਪਿਛਲੀਆਂ ਸਰਕਾਰਾਂ ਕੋਲ ਅਨੇਕਾਂ ਵਾਰ ਇਸ ਬੇਹੱਦ ਸੰਜੀਦਾ ਮੁੱਦੇ ਨੂੰ ਰੱਖਿਆ ਗਿਆ ਪਰ ਕਿਸੇ ਨੇ ਵੀ ਇਸ ਲੋਕ ਪੱਖੀ ਪ੍ਰੋਜੈਕਟ ’ਤੇ ਗਹੁ ਨਾਲ ਵਿਚਾਰ ਨਾ ਕਰਦਿਆਂ ਇਸ ਮੰਗ ਨੂੰ ਅੱਖੋਂ ਪਰੋਖੇ ਹੀ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੂਰੇ ਪ੍ਰੋਜੈਕਟ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ  ਹੁਣ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਗਈ ਹੈ । ਪੰਜਾਬ ਸਰਕਾਰ ਵਲੋਂ ਪ੍ਰੋਜੈਕਟ  ਦੀ ਫਿਜੀਬਿਲਿਟੀ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ  ਬਾਈਪਾਸ ਦਾ ਕੰਮ ਜਲਦ ਤੋਂ ਜਲਦ ਅਤੇ ਨਿਰਧਾਰਤ ਸਮੇਂ ਵਿਚ ਪੂਰਾ  ਕਰਵਾਇਆ ਜਾ ਸਕੇ।