Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing KMS ਕਾਲਜ ਵਿਖੇ ਵਿਸਾਖੀ ਦਾ ਤਿਉਹਾਰ ਬਾਲੀਵੁੱਡ ਸਿੰਗਰ ਭੁਪਿੰਦਰ ਬੱਬਲ ਦੇ ਨਾਲ

KMS ਕਾਲਜ ਵਿਖੇ ਵਿਸਾਖੀ ਦਾ ਤਿਉਹਾਰ ਬਾਲੀਵੁੱਡ ਸਿੰਗਰ ਭੁਪਿੰਦਰ ਬੱਬਲ ਦੇ ਨਾਲ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਮਸ਼ਹੂਰ ਬਾਲੀਵੁੱਡ ਗਾਇਕ ਭੁਪਿੰਦਰ ਬੱਬਲ  ਮੁੱਖ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੜੇ ਲੰਬੇ ਸਮੇਂ ਤੋਂ ਕੇ.ਐਮ.ਐਸ ਮੈਨੇਜਮੈਂਟ ਵੱਲੋਂ ਭੁਪਿੰਦਰ ਬੱਬਲ  ਨੂੰ ਬੇਨਤੀ ਕੀਤੀ ਜਾ ਰਹੀ ਸੀ ਕਿ ਉਹ ਕੇ.ਐਮ.ਐਸ ਕਾਲਜ ਵਿਖੇ ਵਿਸਾਖੀ ਦਾ ਤਿਉਹਾਰ ਵਿਦਿਆਰਥੀਆਂ ਨਾਲ ਆ ਕੇ ਮਨਾਉਣ ਅਤੇ ਇਹ ਉਪਰਾਲਾ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੇ ਯਤਨਾਂ ਸਦਕਾ ਮੁਕੰਮਲ ਹੋਇਆ। ਇਸ ਮੌਕੇ ਤੇ ਬਾਲੀਵੁੱਡ ਸਿੰਗਰ ਭੁਪਿੰਦਰ ਬੱਬਲ ਦਾ ਨਿੱਘਾ ਸਵਾਗਤ ਕੇ.ਐਮ.ਐਸ ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਅਤੇ ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚਲਿਤ ਕਰਕੇ ਕੀਤੀ ਗਈ।
ਇਸ ਮੌਕੇ ਤੇ  ਭੁਪਿੰਦਰ ਬੱਬਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਨਸਾਨ ਨੂੰ ਖੁਦ ਤੇ ਭਰੋਸਾ ਰੱਖਣਾ ਚਾਹੀਦਾ ਹੈ ਅਤੇ ਮਿਹਨਤ ਨਾਲ ਅੱਗੇ ਵੱਧਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਤੁਸੀਂ ਖੁਦ ਤੇ ਅਤੇ ਰੱਬ ਤੇ ਭਰੋਸਾ ਰੱਖੋਗੇ ਤਾਂ ਇਕ ਨਾ ਇਕ ਦਿਨ ਕਾਮਯਾਬੀ ਤੁਹਾਨੂੰ ਜਰੂਰ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਅਤੇ ਪੰਜਾਬੀਅਤ ਹੋਣ ਦਾ ਫ਼ਰਕ ਦੱਸਿਆ ਅਤੇ ਕਿਹਾ ਕਿ ਚੰਗੀ ਪੜ੍ਹਾਈ ਦੇ ਨਾਲ ਨਾਲ ਚੰਗਾ ਅਤੇ ਨੇਕ ਇਨਸਾਨ ਬਣਨਾ ਜਰੂਰੀ ਹੈ। ਇਸ ਤੋਂ ਉਪਰੰਤ ਉਹਨਾਂ ਨੇ ਆਪਣਾ ਹਿੰਦੀ ਫਿਲਮ “ਐਨੀਮਲ” ਦਾ ਮਸ਼ਹੂਰ ਗਾਣਾ “ਅਰਜਣ ਵੈਲੀ” ਗਾ ਕੇ ਸਮਾਂ ਬੰਨ੍ਹਿਆ। ਉਹਨਾਂ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਕਿ ਉਹ ਹੋਰ ਵੱਧ ਸਮੇਂ ਲਈ ਦੁਬਾਰਾ ਕੇ.ਐਮ.ਐਸ ਕਾਲਜ ਵਿਖੇ ਜਰੂਰ ਆਉਣਗੇ। ਇਸ ਮੌਕੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਆਏ ਹੋਏ ਸਾਰੇ ਮਹਿਮਾਨਾਂ, ਖਾਸ ਤੌਰ ਤੇ  ਭੁਪਿੰਦਰ ਬੱਬਲ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੇ.ਐਮ.ਐਸ ਕਾਲਜ ਵਿਖੇ ਆਉਣ ਵਾਲੇ ਸਮੇਂ ਵਿੱਚ ਇਸ ਤਰਾਂ ਦੇ ਹੋਰ ਵੀ ਪ੍ਰੋਗਰਾਮ ਕਰਵਾਉਂਦੇ ਰਹਿਣਗੇ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਭੁਪਿੰਦਰ ਬੱਬਲ ਨੂੰ ਸਮ੍ਰਿਤੀ ਚਿੰਨ੍ਹ ਅਤੇ ਸਰੋਪਾ ਦੇ ਕੇ ਸਨਮਾਨਿਤ ਕੀਤਾ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਕੇ.ਐਮ.ਐਸ ਕਾਲਜ ਦੀ ਮੈਨੇਜਮੈਂਟ, ਸਟਾਫ਼, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀਆਂ ਵੱਲੋਂ ਭੁਪਿੰਦਰ ਬੱਬਲ ਜੀ ਦਾ ਧੰਨਵਾਦ ਕਰਦਿਆਂ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਮਸ਼ਹੂਰ ਬਾਲੀਵੁੱਡ ਗਾਇਕ ਭੁਪਿੰਦਰ ਬੱਬਲ ਜੀ ਨੂੰ ਦਸੂਹਾ ਸ਼ਹਿਰ ਵਿਖੇ ਬੁਲਾਉਣ ਦਾ ਉਪਰਾਲਾ ਕੀਤਾ ਅਤੇ ਵਿਦਿਆਰਥੀਆਂ ਨੂੰ ਮਿਲਣ ਦਾ ਮੌਕਾ ਦਿੱਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਸਰਦਾਰ ਹਰਭਜਨ ਸਿੰਘ, ਸੁਰਜੀਤ ਕੌਰ ਲੋਂਗੀਆਂ, ਇਸ਼ਾਨ ਗਰੋਵਰ, ਸਵਿਤਾ ਗਰੋਵਰ, ਤੋਸ਼ਾਂਤ ਸੈਣੀ, ਇਨਾਇਤ ਕੌਰ, ਪੱਤਰਕਾਰ ਸੰਜੀਵ ਕੁਮਾਰ, ਸੁਖਦੇਵ ਸਿੰਘ, ਸੁੱਖਪਾਲ ਸਿੰਘ ਸੁੱਖੀ, ਉਹਨਾਂ ਦੇ ਸ਼ਾਗਿਰਦ ਦੀਪਕ ਜੀ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਆਰਤੀ ਸ਼ਰਮਾ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ, ਚੰਚਲ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਮਸ਼ਹੂਰ ਬਾਲੀਵੁੱਡ ਸਿੰਗਰ ਭੁਪਿੰਦਰ ਬੱਬਲ ਜੀ।