Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਡਾ.ਰਣਜੀਤ ਰਾਣਾ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾ.ਰਣਜੀਤ ਰਾਣਾ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ)

: ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਰਣਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਸਾਰੇ ਪ੍ਰੋਗਰਾਮ ਅਫ਼ਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡਾ. ਰਣਜੀਤ ਸਿੰਘ ਨੇ 1991 ਵਿੱਚ ਫਰੀਦਕੋਟ ਜ਼ਿਲ੍ਹੇ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। 2007 ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਜਨਰਲ ਸਰਜਰੀ ਵਿੱਚ ਐਮਐਸ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਪਹਿਲਾਂ, ਉਹ ਸੀਐਚਸੀ ਭੂੰਗਾ ਵਿੱਚ ਇੱਕ ਸਰਜਨ ਵਜੋਂ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਉਹ ਸਰਕਾਰ ਵੱਲੋਂ ਪਰਿਵਾਰ ਭਲਾਈ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ, ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗੁਣਵੱਤਾ ਵਾਲੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਸਾਰਿਆਂ ਤੱਕ ਪਹੁੰਚਾਈਆਂ ਜਾ ਸਕਣ। ਇਸ ਮੌਕੇ ਕਾਰਜਕਾਰੀ ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ਿਨਹਮਾਰ, ਕਾਰਜਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਿਤਾ ਰਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਆਸਿਫ਼ ਮੁਹੰਮਦ, ਸੀਨੀਅਰ ਸਹਾਇਕ ਸਤਪਾਲ ਅਤੇ ਸਟੈਨੋ ਆਸ਼ਾ ਆਦਿ ਹਾਜ਼ਰ ਸਨ।

error: copy content is like crime its probhihated