Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀਆਂ ਅਤੇ ਸਟਾਫ ਲਈ ਸਖ਼ਤ ਹਦਾਇਤਾਂ

ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀਆਂ ਅਤੇ ਸਟਾਫ ਲਈ ਸਖ਼ਤ ਹਦਾਇਤਾਂ

ਹੁਸ਼ਿਆਰਪੁਰ, 17 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

: ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਅੱਜ ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਸੁਰੱਖਿਆ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸਿਰਫ਼ ਡਰਾਈਵਿੰਗ ਲਾਇਸੈਂਸ ਲਈ ਬਿਨੈਕਾਰਾਂ ਨੂੰ ਹੀ ਟਰੈਕ ਦੇ ਅੰਦਰ ਦਾਖਲ ਹੋਣ ਦਿੱਤਾ ਜਾਵੇ। ਕਿਸੇ ਵੀ ਬਾਹਰੀ ਵਿਅਕਤੀ ਦੇ ਟਰੈਕ ਵਿੱਚ ਦਾਖਲ ਹੋਣ ਦੀ ਮਨਾਹੀ ਹੋਵੇਗੀ। ਟਰੈਕ ‘ਤੇ ਆਉਣ ਵਾਲੇ ਹਰੇਕ ਵਿਅਕਤੀ ਦੇ ਵੇਰਵੇ ਲਾਜ਼ਮੀ ਤੌਰ ‘ਤੇ ਰਜਿਸਟਰ ਵਿੱਚ ਦਰਜ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਾਰੇ ਸਟਾਫ਼ ਮੈਂਬਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਮੋਬਾਈਲ ਫ਼ੋਨ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਟੈਸਟ ਟਰੈਕ ‘ਤੇ 8 ਆਈਪੀ-ਅਧਾਰਤ ਐਚਡੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਦੀ ਸਿੱਧੀ ਪਹੁੰਚ ਮੁੱਖ ਦਫ਼ਤਰ ਤੱਕ ਵੀ ਪ੍ਰਦਾਨ ਕੀਤੀ ਗਈ ਹੈ।ਇਨ੍ਹਾਂ ਕੈਮਰਿਆਂ ਰਾਹੀਂ, ਸਟਾਫ਼ ਦੇ ਕੰਮਕਾਜ ਅਤੇ ਡਰਾਈਵਿੰਗ ਟੈਸਟਾਂ ਦੀ ਨਿਗਰਾਨੀ ਕੀਤੀ ਜਾਵੇਗੀ।

ਖੇਤਰੀ ਟਰਾਂਸਪੋਰਟ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਾਰਥੀ’ ਪੋਰਟਲ ‘ਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਸੇਵਾਵਾਂ ਲਈ ਖੁਦ ਫੀਸ ਭਰ ਕੇ ਅਰਜ਼ੀ ਦੇਣ ਅਤੇ ਸਿੱਧੇ ਦਫ਼ਤਰ ਨਾਲ ਸੰਪਰਕ ਕਰਨ। ਕਿਸੇ ਵੀ ਏਜੰਟ ਜਾਂ ਬਾਹਰੀ ਵਿਅਕਤੀ ਰਾਹੀਂ ਅਰਜ਼ੀ ਨਾ ਦਿਓ ਅਤੇ ਜ਼ਿਆਦਾ ਰਕਮ ਦਾ ਭੁਗਤਾਨ ਨਾ ਕਰੋ। ਇਸ ਤੋਂ ਇਲਾਵਾ, ਮੋਟਰ ਵਹੀਕਲ ਇੰਸਪੈਕਟਰ ਵੱਲੋਂ ਸਕੂਲ ਬੱਸਾਂ ਦੀ ਫਿਟਨੈਸ ਦੀ ਜਾਂਚ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਬੱਸਾਂ ਨੂੰ ‘ਸੇਫ਼ ਸਕੂਲ ਵਾਹਨ ਯੋਜਨਾ’ ਅਨੁਸਾਰ ਫਿਟਨੈਸ ਸਰਟੀਫਿਕੇਟ ਜਾਰੀ ਕੀਤੇ ਜਾਣ।