Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ   

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ   

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ (ਚੌਧਰੀ) 
80 ਲੱਖ ਦੀ ਲਾਗਤ ਨਾਲ ਵਿਕਸਤ ਹੋਵੇਗਾ ਈਕੋ-ਟੂਰਿਜ਼ਮ ਪ੍ਰੋਜੈਕਟ
: ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ ‘ਨੇਚਰ ਅਵੇਅਰਨੈੱਸ ਕੈਂਪ’ ਦਾ ਨੀਂਹ ਪੱਥਰ ਰੱਖਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦੀ ਅੰਦਾਜ਼ਨ ਲਾਗਤ ਲਗਭਗ 80 ਲੱਖ ਰੁਪਏ ਹੈ। ਇਹ ਕੈਂਪ ਪੌਂਗ ਡੈਮ ਦੇ ਨੇੜੇ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ। ਇਸ ਵਿੱਚ 2 ਅਸਥਾਈ ਝੋਂਪੜੀਆਂ, 1 ਰਸੋਈ, 1 ਡਾਇਨਿੰਗ ਹਾਲ ਅਤੇ ਸਥਾਨਕ ਨਿਵਾਸੀਆਂ ਲਈ ਕੈਂਟੀਨ ਦੀ ਸਹੂਲਤ ਵੀ ਸ਼ਾਮਲ ਹੋਵੇਗੀ।
ਕੈਂਪ ਤੋਂ ਤਲਵਾੜਾ ਤੱਕ 2 ਕਿਲੋਮੀਟਰ ਲੰਬੀ ‘ਨੇਚਰ ਟ੍ਰੇਲ’ ਬਣਾਈ ਜਾਵੇਗੀ ਅਤੇ ਸ਼ਾਹ ਨਹਿਰ ਬੈਰਾਜ ‘ਤੇ ਵਾਟਰ ਸਪੋਰਟਸ ਦੀ ਸਹੂਲਤ ਵੀ ਸੈਲਾਨੀਆਂ ਲਈ ਉਪਲਬਧ ਹੋਵੇਗੀ।
ਪੌਂਗ ਡੈਮ, ਜੋ ਹਰ ਸਾਲ ਲੱਖਾਂ ਪ੍ਰਵਾਸੀ ਪੰਛੀਆਂ ਦਾ ਗੜ੍ਹ ਹੁੰਦਾ ਹੈ, ਹੁਣ ਸੈਲਾਨੀਆਂ ਲਈ ਇੱਕ ਨਵਾਂ ਠਹਿਰਾਅ ਸਥਾਨ ਬਣੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਨੌਜਵਾਨਾਂ ਨੂੰ ਨੇਚਰ ਗਾਈਡ ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ, ਜੋ ਸੈਲਾਨੀਆਂ ਨੂੰ ਪੰਛੀ ਦੇਖਣ ਦੇ ਨਾਲ-ਨਾਲ ਕੁਦਰਤ ਪ੍ਰਤੀ ਜਾਗਰੂਕ ਵੀ ਕਰਨਗੇ। ਇਹ ਪ੍ਰੋਜੈਕਟ ਆਮਦਨ ਸ਼ੇਅਰਿੰਗ
ਮਾਡਲ ‘ਤੇ ਅਧਾਰਤ ਹੋਵੇਗਾ, ਜਿਸ ਨਾਲ ਸਥਾਨਕ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਲਾਲ ਚੰਦ ਕਟਾਰੂਚਕ ਨੇ ਦੱਸਿਆ ਕਿ ਤਲਵਾੜਾ ਦੇ ਨੇੜੇ ਸਥਿਤ ਰਾਕ ਗਾਰਡਨ (2-3 ਕਿਲੋਮੀਟਰ) ਪਹਿਲਾਂ ਹੀ ਸੈਲਾਨੀਆਂ ਦੇ ਆਕਰਸ਼ਣ ਦਾ ਕੇਂਦਰ ਹੈ। ਇਹ ਨਵਾਂ ਕੈਂਪ ਸੈਰ-ਸਪਾਟੇ ਨੂੰ ਹੋਰ ਵੀ ਗਤੀ ਦੇਵੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੀ ਚੌਹਾਲ ਡੈਮ, ਮੈਲੀ ਡੈਮ, ਥਾਣਾ ਡੈਮ ਅਤੇ ਪਠਾਨਕੋਟ ਦੇ ਧਾਰ ਖੇਤਰ ਨੂੰ ਈਕੋ ਟੂਰਿਜ਼ਮ ਦੇ ਰੂਪ ਵਿੱਚ ਵਿਕਸਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਈਕੋ ਟੂਰਿਜ਼ਮ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ‘ਹਵਾ ਮਹਿਲ’ ਨੂੰ ਸੈਰ-ਸਪਾਟੇ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇ, ਜਿਸ ਦੀ ਸ਼ੁਰੂਆਤ ਅੱਜ ਹੋ ਗਈ ਹੈ।
ਇਸ ਮੌਕੇ ‘ਤੇ ਪ੍ਰਧਾਨ ਮੁੱਖ ਵਣਪਾਲ  ਧਰਮਿੰਦਰ ਸ਼ਰਮਾ, ਵਣਪਾਲ ਨਾਰਥ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ, ਵਣ ਮੰਡਲ ਅਧਿਕਾਰੀ ਅੰਜਨ ਸਿੰਘ, ਤਲਵਾੜਾ-2 ਰੇਂਜ, ਵਣ ਮੰਡਲ ਅਧਿਕਾਰੀ ਹੁਸ਼ਿਆਰਪੁਰ ਅਮਨੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
error: copy content is like crime its probhihated