Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਡਾ.ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਸਹੁੰ ਚੁੱਕ ਸਮਾਰੋਹ ਕਰਵਾਇਆ

ਡਾ.ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਸਹੁੰ ਚੁੱਕ ਸਮਾਰੋਹ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਮਹਾਨ ਸਮਾਜ ਸੁਧਾਰਕ ਅਤੇ ਭਾਰਤ ਸੰਵਿਧਾਨ ਦੇ ਰਚੈਤਾ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਨੂੰ ਸਮਰਪਿਤ ਇੱਕ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਭਾਰਤ ਦੇ ਸੰਵਿਧਾਨਿਕ ਮੁੱਲਾਂ ‘ਤੇ ਚੱਲਣ ਦੀ ਸਹੁੰ ਚੁੱਕੀ। ਸਮਾਰੋਹ ਦੌਰਾਨ ਡਾ. ਅੰਬੇਡਕਰ ਦੇ ਜੀਵਨ, ਉਨ੍ਹਾਂ ਦੀਆਂ ਉਪਲਬਧੀਆਂ ਅਤੇ ਸਮਾਜਿਕ ਨਿਆਂ ਲਈ ਦਿੱਤੇ ਯੋਗਦਾਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਦੀ ਵਿਚਾਰਧਾਰਾ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਅਜਿਹੇ ਸਮਾਰੋਹ ਵਿਦਿਆਰਥੀਆਂ ਵਿੱਚ ਸੰਵਿਧਾਨ ਪ੍ਰਤੀ ਆਸਥਾ ਅਤੇ ਜਾਗਰੁਕਤਾ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਤੇ ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਹਾਜ਼ਰ ਸਨ।