Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ: ਅਮਿਤ ਨਾਗਵਾਨ ਵੱਲੋਂ ਸਨਮਾਨਿਤ ਕੀਤਾ ਗਿਆ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ: ਅਮਿਤ ਨਾਗਵਾਨ ਵੱਲੋਂ ਸਨਮਾਨਿਤ ਕੀਤਾ ਗਿਆ

ਗੜ੍ਹਦੀਵਾਲਾ (ਚੌਧਰੀ) 

: ਲਾਲਾ ਜਗਤ ਨਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀ ਜਿਨਾਂ ਨੇ ਜਿਲਾ ਪੱਧਰ ਅਤੇ ਰਾਜ ਪੱਧਰ ਦੀਆਂ ਖੇਡਾਂ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਸੀ,ਉਹਨਾਂ ਨੂੰ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਵੱਲੋਂ ਅੱਜ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕਰਦੇ ਹੋਏ ਸਰਟੀਫਿਕੇਟ ਵੀ ਦਿੱਤੇ। ਇਸ ਮੌਕੇ ਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵੀ ਮੁਬਾਰਕਬਾਦ ਦਿੱਤੀ ਗਈ|

ਇਹ ਖੇਡਾਂ ਅਕਤੂਬਰ ਨਵੰਬਰ ਮਹੀਨੇ ਵਿੱਚ ਖੇਡੀਆਂ ਗਈਆਂ ਸਨ,ਜਿਹਨਾਂ ਵਿੱਚੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ। ਜਿਨਾਂ ਵਿੱਚ ਰਵਜੋਤ ਸਿੰਘ ਜਿਸ ਨੇ ਜਿਲ੍ਹਾ ਪੱਧਰ ਅਤੇ ਰਾਜ ਪੱਧਰ ਉੱਤੇ ਹਾਈ ਜੰਪ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਸੀ। ਰਵਜੋਤ ਸਿੰਘ ਬਹੁਤ ਹੀ ਹੋਣਹਾਰ ਵਿਦਿਆਰਥੀ ਸੀ। ਜਿਸ ਨੇ ਪੜਾਈ ਦੇ ਵਿੱਚ ਵੀ ਬਹੁਤ ਮਿਹਨਤ ਕੀਤੀ ਅਤੇ ਖੇਡਾਂ ਵਿੱਚ ਵੀ ਜੀ ਜਾਨ ਲਗਾ ਦਿੱਤੀ ਸੀ। ਇਸੇ ਤਰ੍ਹਾਂ ਹੀ ਆਰੀਅਨ ਸ਼ਰਮਾ ਨੇ ਵੀ ਐਥਲੈਟਿਕਸ ਵਿੱਚ ਲੌਂਗ ਜੰਪ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਤੇ ਪਾਰਿਕਾ ਸ਼ਰਮਾ ਨੇ ਹਾਈ ਜੰਪ ਵਿੱਚ ਤੀਸਰਾ ਸਥਾਨ ਹਾਂਸਲ ਕੀਤਾ ਸੀ । ਇਸੇ ਪ੍ਰਕਾਰ ਰਿਤਿਸ਼ ਮਰਵਾਹਾ ਨੇ ਬੈਡਮਿੰਟਨ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਸੀ ਨਵਜੋਤ ਸਿੰਘ ਨੇ ਬੀਚ ਬਾਲੀਵੁੱਡ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਹ ਸਾਰੇ ਵਿਦਿਆਰਥੀ ਬਹੁਤ ਹੀ ਹੋਣਹਾਰ ਸਨ ਜਿਨਾਂ ਨੇ ਬਹੁਤ ਹੀ ਮਿਹਨਤ ਕੀਤੀ ਅਤੇ ਇਹਨਾਂ ਦੀ ਮਿਹਨਤ ਦਾ ਸਹਿਰਾ ਇਹਨਾਂ ਦੇ ਡੀਪੀ ਸਾਹਿਬਾਨਾ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਰ ਦੇ ਸਿਰ ਵੱਜਦਾ ਹੈ।ਇਹਨਾਂ ਵਿਦਿਆਰਥੀਆਂ ਵਿੱਚੋਂ ਪਾਰਕਾ ਸ਼ਰਮਾ ਨੇ ਤਾਈਕਮਾਂਡੋ ਵਿੱਚ ਵੀ ਭਾਗ ਲਿਆ ਸੀ ਅਤੇ ਨਵਜੋਤ ਸਿੰਘ ਨੇ ਵਾਲੀਬਾਲ ਵਿੱਚ ਭਾਗ ਲਿਆ ਸੀ। ਪ੍ਰਿੰਸੀਪਲ ਸਰ ਨੇ ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਤੇ ਪ੍ਰੇਰਣਾ ਦਿੱਤੀ ਕਿ ਉਹ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣਾ ਆਪਣੇ ਸਕੂਲ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ।

error: copy content is like crime its probhihated