Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਪਹਿਲਗਾਮ ਵਿੱਚ ਹੋਏ ਸੈਲਾਨੀਆਂ `ਤੇ ਅੱਤਵਾਦੀ ਹਮਲੇ ਨੇ ਭਾਰਤ ਵਿੱਚ ਰਹਿੰਦੇ ਹਰ ਵਰਗ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ : ਬੇਗਮਪੁਰਾ ਟਾਈਗਰ ਫੋਰਸ

ਪਹਿਲਗਾਮ ਵਿੱਚ ਹੋਏ ਸੈਲਾਨੀਆਂ `ਤੇ ਅੱਤਵਾਦੀ ਹਮਲੇ ਨੇ ਭਾਰਤ ਵਿੱਚ ਰਹਿੰਦੇ ਹਰ ਵਰਗ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ 24 ਅਪ੍ਰੈਲ ( ਤਰਸੇਮ ਦੀਵਾਨਾ )

ਭਾਰਤ ਸਰਕਾਰ ਨੂੰ ਪਾਕਿਸਤਾਨ ਵਲੋਂ ਕੀਤੇ ਗਏ ਕਾਇਰਾਨਾ ਹਰਕਤ ਦਾ ਮੂੰਹ ਤੋੜਵਾ ਜਵਾਬ ਦੇ ਕੇ ਸਬਕ ਸਿਖਾਉਣਾ ਚਾਹੀਦਾ ਹੈ : ਬੀਰਪਾਲ, ਹੈਪੀ, ਸਤੀਸ਼

: ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੀ ਇੱਕ ਹਗਾਮੀ ਮੀਟਿੰਗ ਫੋਰਸ ਦੇ ਪੰਜਾਬ ਪ੍ਰਧਾਨ ਧਾਕੜ ਬੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਜ਼ਿਲ੍ਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿੱਚ ਸੈਲਾਨੀਆਂ `ਤੇ ਹੋਏ ਕਾਇਰਾਨਾ ਅੱਤਵਾਦੀ ਹਮਲੇ ਨੇ ਭਾਰਤ ਵਿੱਚ ਰਹਿੰਦੇ ਹਰ ਵਰਗ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅੱਜ ਸਮੇਂ ਦੀ ਮੰਗ ਹੈ ਕਿ ਸਰਕਾਰ ਅੱਤਵਾਦ ਪ੍ਰਤੀ ਸਖ਼ਤ ਰੁਖ਼ ਅਪਣਾਏ। ਉਹਨਾਂ ਕਿਹਾ ਕਿ ਕਿਸੇ ਨੂੰ ਧਰਮ ਪੁੱਛ ਕੇ ਮਾਰਨਾ ਬੁਜ਼ਦਿਲੀ ਹੈ ਅਤੇ ਕਿਸੇ ਵੀ ਬੇਕਸੂਰ ਵਿਅਕਤੀ ਦਾ ਕਤਲ ਕਰਨਾ ਮੰਦਬੁੱਧੀ ਦੀ ਨਿਸ਼ਾਨੀ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਵਿਚ ਚੌਰਾਹੇ ਵਿੱਚ ਖੜ੍ਹੇ ਕਰਕੇ ਗੋਲੀ ਨਾਲ ਨਹੀਂ ਪੱਥਰ ਮਾਰ ਮਾਰਕੇ ਮਾਰ ਦੇਣਾ ਚਾਹੀਦਾ ਹੈ ਤਾ ਕਿ ਲੋਕ ਇਨ੍ਹਾਂ ਨੂੰ ਤੜਪਦਿਆ ਨੂੰ ਦੇਖਣ। ਉਹਨਾਂ ਕਿਹਾ ਕਿ ਅਜਿਹੇ ਲੋਕ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਵੱਡਾ ਖ਼ਤਰਾ ਬਣਦੇ ਹਨ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਸਿੰਧੂ ਜਲ ਸਮਝੌਤਾ, ਪਾਕਿਸਤਾਨੀ ਨਾਗਰਿਕਾਂ ਦਾ ਵੀਜ਼ਾ ਰੱਦ ਕਰਨਾ ਅਤੇ ਅਟਾਰੀ ਵਾਘਾ ਬਾਰਡਰ ਬੰਦ ਕਰਕੇ ਵੱਡਾ ਕਦਮ ਚੁੱਕਿਆ ਹੈ ਜੋ ਕਿ ਕਾਬਿਲੇ ਤਾਰੀਫ਼ ਹੈ। ਉਹਨਾਂ ਕਿਹਾ ਕਿ ਅਜੇ ਵੀ ਸਮਾਂ ਰਹਿੰਦੇ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ  ਅਤੇ ਧਰਮ ਦੇ ਨਾਮ `ਤੇ ਆਪਸੀ ਝਗੜੇ ਬੰਦ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਕਾਇਰਾਨਾ ਹਰਕਤ ਦਾ ਮੂੰਹ ਤੋੜਵਾ ਜਵਾਬ ਦੇ ਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਸਬਕ ਸਿਖਾਉਣਾ ਚਾਹੀਦਾ ਹੈ ਤਾਂ ਜੋ ਦੁਬਾਰਾ ਅਜਿਹੀ ਘਿਨੌਉਣੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ ਕਿ ਇਸ ਦਾ ਅੰਜਾਮ ਕੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੂਰਾ ਦੇਸ਼ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਕੁਮਾਰ ਸ਼ੇਰਗੜ੍ਹ,ਅਨਿਲ ਕੁਮਾਰ ਬੰਟੀ, ਢਿੱਲੋਂ ਬੱਧਣ,ਅਮਨਦੀਪ,ਚਰਨਜੀਤ ਡਾਡਾ, ਕਮਲਜੀਤ ਗੋਗਾ,ਰਾਹੁਲ ਕਲੋਤਾ, ਸਤੀਸ਼ ਕੁਮਾਰ ਬਸੀ ਬਾਹਦ,ਡਾ ਨਤੀਸ਼ ਕੁਮਾਰ ਸੈਣੀ,ਰਵਿਦਾਸ ਸੁੰਦਰ ਨਗਰ,ਹਨੀ ਬਸੀ ਬਾਹਦ, ਰਾਹੁਲ ਬੱਧਣ ਆਦਿ ਹਾਜ਼ਰ ਸਨ !