Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ‘ਮੈਗਾ ਪਲੇਸਮੈਂਟ ਡਰਾਈਵ ‘ਚ ਮਾਰੀਆਂ ਮੱਲਾਂ

ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ‘ਮੈਗਾ ਪਲੇਸਮੈਂਟ ਡਰਾਈਵ ‘ਚ ਮਾਰੀਆਂ ਮੱਲਾਂ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ “ਮੈਗਾ ਪਲੇਸਮੈਂਟ ਡਰਾਈਵ” ਵਿੱਚ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਕਮਰਸ, ਬੀ.ਸੀ.ਏ ਅਤੇ ਐੱਮ.ਏ ਵਿਭਾਗਾਂ ਦੇ 13 ਵਿਦਿਆਰਥੀਆਂ ਨੇ ਨੌਕਰੀਆਂ ਪ੍ਰਾਪਤ ਕੀਤੀਆਂ। ਪਲੇਸਮੈਂਟ ਇੰਚਾਰਜ ਸ਼੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਛੇ ਵਿਦਿਆਰਥੀਆਂ ਨੇ ਦੋ ਜਗ੍ਹਾ ‘ਤੇ ਸੱਤ ਵਿਦਿਆਰਥੀਆਂ ਨੇ ਇੱਕ ਜਗ੍ਹਾ :ਤੇ ਨੌਕਰੀਆਂ ਪ੍ਰਾਪਤ ਕੀਤੀਆਂ । ਮੈਗਾ ਪਲੇਸਮੈਂਟ ਡਰਾਈਵ ਸੈਕਟਰ 27 ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਵੱਖ-ਵੱਖ 20 ਕੰਪਨੀਆਂ ਆਈਆਂ ਸਨ। ਕਾਲਜ ਦੇ 27 ਵਿਦਿਆਰਥੀਆਂ ਨੇ ਇਸ ਮੇਲੇ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ 2 ਲੱਖ ਤੋਂ ਲੈ ਕੇ 4 ਲੱਖ ਦਾ ਪੈਕਜ ਪ੍ਰਾਪਤ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।

 

error: copy content is like crime its probhihated