Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ ਆਈ. ਆਈ ਸੀ., ਅਤੇ ਆਈ. ਕਿਊ.ਏ.ਸੀ. ਦੇ ਸਹਿਯੋਗ ਨਾਲ ‘ਆਈ.ਟੀ ਨਾਲ ਰਿਵਾਇਤੀ ਕਾਰੋਬਾਰ ਨੂੰ ਬਦਲਣਾ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸ. ਗੁਰਪ੍ਰੀਤ ਸਿੰਘ (ਡਾਇਰੈਕਟਰ, ਰਿਵਾਈਬ ਕਲਾਊਡਸ, ਲਿਮਿਟਡ ਮੋਹਾਲੀ) ਪ੍ਰਮੁੱਖ ਵਕਤਾ ਸਨ। ਉਨਾਂ ਨੇ ਵਿਦਿਆਰਥੀਆਂ ਨੂੰ ਡਿਜ਼ੀਟਲ ਤਬਦੀਲੀ ਅਤੇ ਤਕਨੀਕੀ ਸੰਚਾਲਤ ਉੱਦਮਤਾਂ, ਰਿਵਾਇਤੀ ਕਾਰੋਬਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਆਈ.ਟੀ ਦੇ ਸਹਿਯੋਗ ਨਾਲ ਰਿਵਾਇਤੀ ਕਾਰੋਬਾਰ ਨੂੰ ਬਦਲਿਆ ਜਾ ਸਕਦਾ ਹੈ। ਇਸ ਦੌਰਾਨ ਮੈਡਮ ਕਮਲਜੀਤ ਕੌਰ ਮੁਖੀ ਕੰਪਿਊਟਰ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਉਣ ਲਈ ਬਚਨਬੱਧ ਹੈ ਜੋ ਆਪਣੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਉਦਮੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਕੰਪਿਊਟਰ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।