ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ / ਯੋਗੇਸ਼ ਗੁਪਤਾ )
: 26 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸ਼ਮਿੰਦਰ ਸਿੰਘ ਵਾਸੀ ਜਮਸ਼ੇਰ ਚਠਿਆਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਵੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਗੜਦੀਵਾਲਾ ਤੋ ਕੇਸੋਪੁਰ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਕੇਸੋਪੁਰ ਮੋੜ ਗੜਦੀਵਾਲਾ ਪੁੱਜੀ ਤਾਂ ਇਕ ਸਰਦਾਰ ਵਿਅਕਤੀ ਖੱਬੀ ਸਾਇਡ ਭੰਗ ਵਿਚ ਬੈਠਾ ਦਿਖਾਈ ਦਿੱਤਾ। ਜਿਸਨੇ ਆਪਣੇ ਸੱਜੇ ਹੱਥ ਵਿਚ ਵਜਨਦਾਰ ਕਾਲਾ ਮੋਮੀ ਲਿਫਾਫਾ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਤਾਂ ਏ.ਐਸ.ਆਈ ਬਲਵੀਰ ਸਿੰਘ ਨੇ ਉਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ।ਜਿਸਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਸ਼ਮਿੰਦਰ ਸਿੰਘ ਵਾਸੀ ਜਮਸ਼ੇਰ ਚਠਿਆਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਦੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿਚੋਂ 26 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ। ਜਿਸ ਤੇ ਮੁਕੱਦਮਾ ਨੰਬਰ 35 ਮਿਤੀ 25.04.2025 ਅ:ਧ 21-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।








