Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਜਟ ਨਾਲ ਸੰਬੰਧਿਤ ਕਰਵਾਇਆ ਗਿਆ ਵਿਸ਼ੇਸ਼ ਪ੍ਰੋਗਰਾਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਜਟ ਨਾਲ ਸੰਬੰਧਿਤ ਕਰਵਾਇਆ ਗਿਆ ਵਿਸ਼ੇਸ਼ ਪ੍ਰੋਗਰਾਮ

ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਰਥ ਸ਼ਾਸਤਰ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਜਟ” ਦੇ ਵਿਸ਼ੇ ਨਾਲ ਸੰਬੰਧਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਨਾਲ ਸੰਬੰਧਿਤ ਜਾਣਕਾਰੀ ਦੇਣਾ ਸੀ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਐਸੱ.ਜੀ.ਪੀ.ਸੀ. ਦੇ ਬਜਟ ਦਾ ਪ੍ਰਸਾਰਣ ਯੂਟੀਊਬ ਦੇ ਮਾਧਿਅਮ ਰਾਹੀਂ ਦਿਖਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬਜਟ ਸੰਬੰਧੀ ਪ੍ਰਸ਼ਨ ਵੀ ਪੁੱਛੇ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਦਿੱਤੇ ਗਏ। ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ ਨੇ ਇਹ ਜਾਣਨ ਵਿੱਚ ਰੁਚੀ ਦਿਖਾਈ ਕਿ ਐਸੱ.ਜੀ.ਪੀ.ਸੀ.ਆਪਣੇ ਬਜਟ ਰਾਹੀਂ ਕਿਸ ਤਰ੍ਹਾਂ ਦੇ ਧਾਰਮਿਕ, ਵਿਦਿਅਕ ਅਤੇ ਸਮਾਜਿਕ ਪ੍ਰੋਜੈਕਟਾਂ ਨੂੰ ਲਾਗੂ ਕਰਦੀ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਐੱਸ.ਜੀ.ਪੀ.ਸੀ. ਦੇ ਆਮਦਨ ਦੇ ਸਰੋਤਾਂ ਅਤੇ ਖਰਚਾਂ ਦੇ ਮੁੱਖ ਖੇਤਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸਮੂਹਿਕ ਰੂਪ ਵਿੱਚ ਆਲੋਚਨਾਤਮਕ ਸੋਚ ਅਤੇ ਬਜਟ ਪੜ੍ਹਨ ਦੀ ਯੋਗਤਾ ਨੂੰ ਵਿਕਸਤ ਕਰਨ ਦੀ ਪ੍ਰੇਰਣਾ ਮਿਲੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਸਗੋਂ ਉਨ੍ਹਾਂ ਨੂੰ ਸਮਾਜਿਕ ਜ਼ਿੰਮੇਵਾਰੀ ਦਾ ਅਹਿਸਾਸ ਵੀ ਕਰਵਾਉਂਦੇ ਹਨ। ਉਨ੍ਹਾਂ ਨੇ ਐੱਸ.ਜੀ.ਪੀ.ਸੀ. ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਮੈਡਮ ਜਸਪ੍ਰੀਤ ਕੌਰ, ਡਾ. ਕੀਰਤਿਕਾ ਸ਼ਰਮਾ, ਡਾ. ਰਵਿੰਦਰ ਕੌਰ, ਮੈਡਮ ਪੂਜਾ ਅਤੇ ਵਿਦਿਆਰਥੀ ਹਾਜ਼ਰ ਸਨ |