Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 77 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 77 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ

ਬਟਾਲਾ, 29 ਅਪ੍ਰੈਲ (ਅਵਿਨਾਸ਼ ਸ਼ਰਮਾ)

: ਅੱਜ ਆਬਕਾਰੀ ਵਿਭਾਗ ਦੀ ਟੀਮ ਨੇ ਆਬਕਾਰੀ ਇੰਚਾਰਜ ਸੁਖਰਾਜ ਸਿੰਘ ਦੀ ਅਗਵਾਈ ਹੇਠ ਬਟਾਲਾ ਦੇ ਡੇਰਾ ਰੋਡ ਸਥਿਤ ਮੱਲੀ ਮਾਰਕੀਟ ਵਿਖੇ ਸਥਿਤ ਇੱਕ ਘਰ ‘ਤੇ ਛਾਪੇਮਾਰੀ ਦੌਰਾਨ 77 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਆਬਕਾਰੀ ਸੁਰਿੰਦਰ ਗਰਗ, ਏਸੀ ਆਬਕਾਰੀ ਸੁਖਵਿੰਦਰ ਸਿੰਘ ਅਤੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਬਕਾਰੀ ਵਿਭਾਗ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸੇ ਲੜੀ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਮੱਲੀ ਮਾਰਕੀਟ ਸਥਿਤ ਇੱਕ ਘਰ ਤੋਂ 77 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਉਨ੍ਹਾਂ ਕਿਹਾ ਕਿ ਬਟਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਵਿਰੁੱਧ ਪਹਿਲਾਂ ਹੀ ਆਬਕਾਰੀ ਐਕਟ ਤਹਿਤ ਕਈ ਮਾਮਲੇ ਦਰਜ ਹਨ ਅਤੇ ਉਸਨੇ ਮੱਲੀ ਮਾਰਕੀਟ ਵਿੱਚ ਕਿਰਾਏ ‘ਤੇ ਮਕਾਨ ਲਿਆ ਹੋਇਆ ਸੀ ਅਤੇ ਉੱਥੇ ਨਾਜਾਇਜ਼ ਸ਼ਰਾਬ ਦੇ ਡੱਬੇ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਕੀਮਤ ‘ਤੇ ਗੈਰ-ਕਾਨੂੰਨੀ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਿਵਲ ਲਾਈਨ ਥਾਣੇ ਦੇ ਐਸਐਚਓ ਗੁਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਹਰਪਿੰਦਰ ਸਿੰਘ ਪਿੰਦਾ, ਬਲਜੀਤ ਸਿੰਘ, ਸ਼ਿਵ ਦਿਆਲ, ਮੇਜਰ ਸਿੰਘ, ਦਿਲਬਾਗ ਸਿੰਘ, ਵਿੱਕੀ, ਆਸ਼ੂ ਗਿੱਲ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।