Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਡੇਰਾ ਬਾਬਾ ਨਾਨਕ ਦੇ ਕੋਰੀਡੋਰ ਵਿਖੇ ਸੰਗਤਾਂ ਨੂੰ ਮਿਲੇਗੀ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸੁਵਿਧਾ

ਡੇਰਾ ਬਾਬਾ ਨਾਨਕ ਦੇ ਕੋਰੀਡੋਰ ਵਿਖੇ ਸੰਗਤਾਂ ਨੂੰ ਮਿਲੇਗੀ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸੁਵਿਧਾ

ਬਟਾਲਾ 29 ਅਪ੍ਰੈਲ (ਅਵਿਨਾਸ਼ ਸ਼ਰਮਾ)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਕਰਵਾਇਆ ਜਾ ਰਿਹਾ ਹੈ 300 ਫੁੱਟ ਤੋਂ ਵੀ ਡੂੰਘਾ ਬੋਰ

ਇਸ ਤੋਂ ਪਹਿਲਾਂ ਡਾ. ਉਬਰਾਏ ਕੋਰੀਡੋਰ ਵਿਖੇ ਆਰ. ਓ. ਸਿਸਟਮ ਵੀ ਲਗਵਾ ਚੁੱਕੇ ਹਨ

: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਤੇ ਬਣੇ ਕੋਰੀਡੋਰ ਰਾਹੀਂ ਦਰਸ਼ਨ ਦੀਦਾਰ ਕਰਨ ਵਾਲੀਆਂ ਸੰਗਤਾਂ ਦੇ ਲਈ ਗੁਰੂ ਘਰ ਦੇ ਆਨੰਨ ਸੇਵਕ ਅਤੇ ਦੇਸ਼ ਵਿਦੇਸ਼ ਦੇ ਵਿੱਚ ਆਪਣੇ ਸਮਾਜ ਸੇਵੀ ਕਾਰਜਾਂ ਦੇ ਕਾਰਨ ਵਿਲੱਖਣ ਪਹਿਚਾਣ ਰੱਖਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ
ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਬਹੁਤ ਹੀ ਨੇਕ ਤੇ ਸਲਾਘਾਯੋਗ ਕਾਰਜ ਕਰਦਿਆਂ ਡੇਰਾ ਬਾਬਾ ਨਾਨਕ ਦੇ ਕੋਰੀਡੋਰ ਵਿਖੇ ਆਉਣ ਤੇ ਜਾਣ ਵਾਲੀਆਂ ਸੰਗਤਾਂ ਦੇ ਲਈ ਸਾਫ ਸੁਥਰੇ ਸ਼ੀਤਲ ਪਾਣੀ ਦਾ ਪ੍ਰਬੰਧ ਕਰਦਿਆਂ ਨਵਾਂ 300 ਫੁੱਟ ਤੋਂ ਵੀ ਡੂੰਘਾ ਟਿਊਬਵੈੱਲ ਦਾ ਬੋਰ ਕਰਵਾਇਆ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਮਾਨਯੋਗ ਡਾਕਟਰ ਐਸ. ਪੀ. ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਅਤੇ ਸੀਨੀਅਰ ਮੈਂਬਰ ਯੋਧਵੀਰ ਸਿੰਘ ਵੱਲੋਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਸਥਿਤ ਕੋਰੀਡੋਰ ਵਿਖੇ ਪਹੁੰਚ ਕੇ ਕੋਰੀਡੋਰ ਦੇ ਸੀਨੀਅਰ ਮੈਨੇਜਰ ਟੀ. ਆਰ. ਸ਼ਰਮਾ, ਸਹਾਇਕ ਮੈਨੇਜਰ ਮਨਜੀਤ ਸਿੰਘ, ਜੇ.ਈ. ਰਤਨ ਲਾਲ ਅਤੇ ਸੁਖਜਿੰਦਰ ਸਿੰਘ ਦੇ ਨਾਲ ਮਿਲ ਕੇ ਨਵਾਂ ਸਬਮਰਸੀਬਲ ਦਾ ਬੋਰ ਕਰਵਾਉਣ ਦੇ ਲਈ ਕਾਰਜ ਸ਼ੁਰੂ ਕਰਵਾਏ ਗਏ ਹਨ। ਇਸ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੁੱਖ ਗ੍ਰੰਥੀ ਭਾਈ ਬਲਵੰਤ ਸਿੰਘ ਅਤੇ ਭਾਈ ਗੁਰਜੰਟ ਸਿੰਘ ਵੱਲੋਂ ਗੁਰਬਾਣੀ ਦੇ ਜਾਪ ਕਰਨ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਕੋਰੀਡੋਰ ਵਿਖੇ ਪ੍ਰਬੰਧਕਾਂ ਵੱਲੋਂ ਰਜਿੰਦਰ ਸਿੰਘ ਦੇ ਰਾਹੀਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾਕਟਰ ਐਸ. ਪੀ. ਸਿੰਘ ਉਬਰਾਏ ਦੇ ਕੋਲੋਂ ਇਹ ਮੰਗ ਕੀਤੀ ਗਈ ਸੀ, ਕਿ ਸੰਗਤਾਂ ਦੇ ਲਈ ਪੀਣ ਵਾਲਾ ਸਾਫ ਸੁਥਰੇ ਪਾਣੀ ਦੀ ਸੁਵਿਧਾ ਕੋਰੀਡੋਰ ਤੇ ਮੌਜੂਦ ਨਹੀਂ ਹੈ। ਇਸ ਲਈ ਲੋੜ ਮੁਤਾਬਿਕ 300 ਜਾਂ ਫਿਰ ਇਸ ਤੋਂ ਵੀ ਵੱਧ ਡੂੰਘਾ 9 ਇੰਚ ਦਾ ਬੋਰ ਕਰਵਾ ਕੇ ਦਿੱਤਾ ਜਾਵੇ। ਉਹਨਾਂ ਦੱਸਿਆ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬੋਰ ਕਰਨ ਦੇ ਨੇਕ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ ਕੁੱਝ ਦਿਨਾਂ ਤੱਕ ਮੁਕੰਮਲ ਹੋਣ ਤੋਂ ਬਾਅਦ ਸੰਗਤਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮਿਲਣ ਲਗ ਪਵੇਗਾ। ਜਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬੈਨਰ ਹੇਠ ਡੇਰਾ ਬਾਬਾ ਨਾਨਕ ਦੇ ਕੋਰੀਡੋਰ ਵਿਖੇ ਸੰਗਤਾਂ ਦੇ ਲਈ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਇੱਕ ਬਹੁਤ ਵੱਡਾ ਕਮਰਸ਼ੀਅਲ ਆਰ.ਓ. ਸਿਸਟਮ ਵੀ ਲਗਾ ਕੇ ਦਿੱਤਾ ਗਿਆ ਹੈ। ਜਦ ਕਿ ਹੁੱਣ ਕੋਰੀਡੋਰ ਵਿਖੇ ਡੂੰਘਾ ਬੋਰ ਹੋ ਜਾਣ ਤੋਂ ਬਾਅਦ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਨਾਲ ਸੰਗਤਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਸ ਮੌਕੇ ਡੇਰਾ ਬਾਬਾ ਨਾਨਕ ਕੋਰੀਡੋਰ ਦੇ ਸੀਨੀਅਰ ਮੈਨੇਜਰ ਟਿੱਕਾ ਰਾਮ ਸ਼ਰਮਾ ਨੇ ਸਤਿਕਾਰਯੋਗ ਡਾਕਟਰ ਐਸ. ਪੀ. ਸਿੰਘ ਉਬਰਾਏ ਅਤੇ ਉਹਨਾਂ ਦੀ ਸਮੁੱਚੀ ਜਿਲਾ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਦੇ ਅੰਦਰ ਡਾਕਟਰ ਉਬਰਾਏ ਵੱਲੋਂ ਕੀਤੇ ਜਾ ਰਹੇ ਨੇਕ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਜਦਕਿ ਡੇਰਾ ਬਾਬਾ ਨਾਨਕ ਦੇ ਕੋਰੀਡੋਰ ਵਿਖੇ ਸਮੇਂ ਸਮੇਂ ਤੇ ਡਾਕਟਰ ਉਬਰਾਏ ਵੱਲੋਂ ਸੰਗਤਾਂ ਦੀ ਸਹੂਲਤ ਵਾਸਤੇ ਵੀ ਨੇਕ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਇਸ ਡੂੰਘੇ ਬੋਰ ਦੇ ਨਾਲ ਬਹੁਤ ਜਲਦ ਹੱਲ ਹੋ ਜਾਵੇਗੀ, ਕਿਉਂਕਿ ਸਰਹੱਦ ਨੇੜੇ ਪੀਣ ਵਾਲਾ ਪਾਣੀ ਸਾਫ ਨਹੀਂ ਹੈ, ਜਿਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 300 ਫੁੱਟ ਤੋਂ ਵੀ ਡੂੰਘਾ ਬੋਰ ਕਰਵਾ ਕੇ ਕੋਰੀਡੋਰ ਨੂੰ ਦਿੱਤਾ ਜਾ ਰਿਹਾ ਹੈ, ਤਾਂ ਜੋ ਸੰਗਤਾਂ ਨੂੰ ਪੀਣ ਲਈ ਸਾਫ ਸੁਥਰੇ ਪਾਣੀ ਦੀ ਸਹੂਲਤ ਮਿਲ ਸਕੇ।