Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing KMS ਕਾਲਜ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ 2024 ਵਿੱਚ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦੇ ਵਿਦਿਆਰਥੀਆਂ ਨੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ 2024 ਵਿੱਚ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 30 ਅਪ੍ਰੈਲ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ 2024 ਦੀ ਮੈਰਿਟ ਸੂਚੀ ਜਾਰੀ ਕੀਤੀ ਗਈ। ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਕੇ.ਐਮ.ਐਸ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਆਪਣਾ ਸਥਾਨ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ ਸੈਸ਼ਨ 2024 ਵਿੱਚ ਹਾਸਿਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦੇ ਨਾਲ ਨਾਲ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਇਹ ਇਲਾਕੇ ਲਈ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ, ਕਿਉੰਕਿ ਇਹ ਇਲਾਕਾ ਕੇ.ਐਮ.ਐਸ ਕਾਲਜ ਦੇ ਆਉਣ ਤੋਂ ਪਹਿਲਾ ਤਕਨੀਕੀ ਸਿੱਖਿਆ ਤੋਂ ਵਾਂਝਾ ਸੀ, ਪਰ ਕੇ.ਐਮ.ਐਸ ਕਾਲਜ ਦੇ ਹੋਣ ਨਾਲ ਇਲਾਕੇ ਦੇ ਵਿਦਿਆਰਥੀ ਵੱਖ ਵੱਖ ਪ੍ਰੋਗਰਾਮਾਂ ਜਿਵੇਂ ਕਿ ਬੀ.ਸੀ.ਏ, ਬੀ.ਐਸ.ਸੀ ਆਈ.ਟੀ, ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਐਸ.ਸੀ ਮੈਡੀਕਲ ਲੈਬ ਸਾਇੰਸ, ਬੀ.ਬੀ.ਏ, ਬੀ.ਕੌਮ, ਐਮ.ਬੀ.ਏ, ਐਮ.ਐਸ.ਸੀ ਆਈ.ਟੀ, ਐਮ.ਸੀ.ਏ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ, ਐਮ.ਐਸ.ਸੀ ਬਾਇਓਕਮਿਸਟਰੀ ਅਤੇ ਪੀ.ਜੀ.ਡੀ.ਸੀ.ਏ ਪ੍ਰੋਗਰਾਮਾਂ ਵਿੱਚ ਦਾਖਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਅਜਿਹੇ ਪ੍ਰੋਗਰਾਮਾਂ ਨੂੰ ਕਰਕੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੇ ਹਨ। ਯੂਨੀਵਰਸਿਟੀ ਦੀ ਸੈਸ਼ਨ 2024 ਦੀ ਮੈਰਿਟ ਸੂਚੀ ਵਿੱਚ ਕੇ.ਐਮ.ਐਸ ਕਾਲਜ ਦੇ 8 ਵਿਦਿਆਰਥੀਆਂ ਨੇ ਆਪਣਾ ਸਥਾਨ ਹਾਸਲ ਕੀਤਾ, ਜਿਨ੍ਹਾਂ ਵਿੱਚ ਪ੍ਰਭਜੋਤ ਪੁੱਤਰੀ ਨਿਰਮਲ ਸਿੰਘ (ਬੀ.ਐਸ.ਸੀ ਆਈ.ਟੀ) ਪਿੰਡ ਮੋਰੀਆਂ ਨੇ ਅੱਠਵਾਂ ਸਥਾਨ, ਨੇਹਾ ਪੁੱਤਰੀ ਪ੍ਰੇਮ ਸਿੰਘ (ਐਮ.ਐਸ.ਸੀ ਆਈ.ਟੀ) ਪਿੰਡ ਉੱਚੀ ਬੱਸੀ ਨੇ ਪਹਿਲਾ ਸਥਾਨ, ਸ਼ਿਵਾਨੀ ਪੁੱਤਰੀ ਨਰਿੰਦਰ ਪਾਲ (ਐਮ.ਐਸ.ਸੀ ਆਈ.ਟੀ) ਪਿੰਡ ਰਣਸੌਤਾ ਨੇ ਤੀਸਰਾ ਸਥਾਨ, ਨੇਹਾ ਪੁੱਤਰੀ ਸੁਖਦੇਵ ਸਿੰਘ (ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਪਿੰਡ ਬਲੱਗਣ ਨੇ ਤੀਸਰਾ ਸਥਾਨ, ਕਾਜਲ ਪੁੱਤਰੀ ਬੰਸੀ ਲਾਲ (ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਪਿੰਡ ਜੁਗਿਆਲ ਨੇ ਛੇਵਾਂ ਸਥਾਨ, ਗੁਰਵੀਰ ਕੌਰ ਪੁੱਤਰੀ ਕੁਲਵੀਰ ਸਿੰਘ (ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਪਿੰਡ ਲਿੱਟਾਂ ਨੇ ਸੱਤਵਾਂ ਸਥਾਨ, ਪਰਮਜੀਤ ਕੌਰ ਪੁੱਤਰੀ ਬਲਵੀਰ ਸਿੰਘ (ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਪਿੰਡ ਜਲੋਟਾ ਨੇ ਨੌਵਾਂ ਸਥਾਨ ਅਤੇ ਜੈਸਮੀਨ ਕੌਰ ਪੁੱਤਰੀ ਜਗਤਾਰ ਸਿੰਘ (ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਪਿੰਡ ਝਿੰਗੜ ਕਲਾਂ ਨੇ ਦਸਵਾਂ ਸਥਾਨ ਹਾਸਲ ਕਰਕੇ ਆਪਣਾ, ਆਪਣੇ ਪਰਿਵਾਰ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ. ਡਾ. ਰਾਜੇਸ਼ ਕੁਮਾਰ ਵੱਲੋਂ ਕੋਆਰਡੀਨੇਟਰਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧ ਕੇ ਕਾਮਯਾਬੀ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਨੀਲਮ, ਆਰਤੀ ਸ਼ਰਮਾ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਰਜਨੀ, ਚੰਚਲ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਹਾਸਲ ਕਰਨ ਵਾਲੇ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।
error: copy content is like crime its probhihated