Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ

ਖ਼ਾਲਸਾ ਕਾਲਜ ਵਿਖੇ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ

ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਥਾਨਕ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਇਤਿਹਾਸਕ ਦਿਹਾੜੇ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਲੜੀ ਤਹਿਤ ਧਰਮ ਅਧਿਐਨ ਵਿਭਾਗ ਵੱਲੋਂ ਵਿਸਾਖੀ (ਖ਼ਾਲਸਾ ਪ੍ਰਗਟ ) ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜਿਸ ਵਿੱਚ ਸਭ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਬਾਣੀ ਅਤੇ ਆਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਪਾਠ ਕੀਤਾ । ਅਰਦਾਸ ਉਪਰੰਤ ਵਿਦਿਆਰਥੀਆਂ ਨੂੰ ਖ਼ਾਲਸਾ ਪ੍ਰਗਟ ਦਿਵਸ ਵਿਸਾਖੀ ਪੁਰਬ ਦਿਹਾੜੇ ਮੌਕੇ ‘ਤੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 1699 ਦੀ ਵਿਸਾਖੀ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੇ ਅਸਥਾਨ ‘ਤੇ ਸਮੁੱਚੀ ਮਨੁੱਖਤਾ ਦੇ ਭਲਾਈ ਲਈ ਗੁਰੂ ਗੋਬਿੰਦ ਸਿੰਘ ਵੱਲੋਂ ਖ਼ਾਲਸਾ ਪ੍ਰਗਟ ਕਰਨ ਨੂੰ ਲੈ ਕੇ ਵਿਚਾਰਾਂ ਦੀ ਸਾਂਝ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦੁਨੀਆਂ ਭਰ ਦੇ ਇਤਿਹਾਸ ਅੰਦਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਇਹ ਘਟਨਾ ਦੁਨੀਆਂ ਭਰ ਦੇ ਇਤਿਹਾਸ ਅੰਦਰ ਇੱਕ ਵਿਲੱਖਣ ਘਟਨਾ ਹੈ। ਇਸ ਮੌਕੇ ‘ਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਵਿਸਾਖੀ ਮੌਕੇ ਗੁਰੂ ਸਾਹਿਬ ਨੇ ਸਦੀਆਂ ਤੋਂ ਚਲਦੇ ਆ ਰਹੇ ਵਹਿਮ ਭਰਮ, ਜਾਤ-ਪਾਤ ਦੇ ਭੇਦ-ਭਾਵ ਨੂੰ ਖ਼ਾਲਸਾ ਦੀ ਸਿਰਜਣਾ ਕਰਕੇ ਸਦਾ ਲਈ ਖ਼ਤਮ ਕਰ ਦਿੱਤਾ ਸੀ । ਇਸ ਮੌਕੇ ਡਾ. ਪ੍ਰਿੰਸੀਪਲ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਗੁਰੂ ਦਾ ਖ਼ਾਲਸਾ ਸਿਰਫ਼ ਇੱਕ ਅਕਾਲ ਦੀ ਪੂਜਾ ਕਰਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂਆਂ ਦੇ ਦਰਸਾਏ ਰਸਤੇ ਉੱਪਰ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ‘ਤੇ ਵਿਦਿਆਰਥੀਆਂ ਦੇ ਵੱਖ- ਵੱਖ ਮੁਕਾਬਲੇ ਸਲੋਗਨ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ । ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਹਾਜ਼ਰ ਸਨ।