Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰੈਡੀਮੇਟ ਕੱਪੜਿਆਂ ਦੇ ਸ਼ੋ ਰੂਮ ਤੇ ਚਲਾਈ ਗੋਲੀ..

ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰੈਡੀਮੇਟ ਕੱਪੜਿਆਂ ਦੇ ਸ਼ੋ ਰੂਮ ਤੇ ਚਲਾਈ ਗੋਲੀ..

ਬਟਾਲਾ, 1ਮਈ (ਅਵਿਨਾਸ਼ ਸ਼ਰਮਾ)

ਵਾਰਦਾਤ ਸੀਸੀਟੀਵੀ ਕੈਮਰੇ ‘ਚ ਹੋਈ ਕੈਦ

ਮਾਮਲੇ ਦੀ ਜਾਂਚ ਸ਼ੁਰੂ ਅਤੇ ਜਲਦੀ ਹੀ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ :- ਡੀ ਐਸ ਪੀ ਸੰਜੀਵ ਕੁਮਾਰ

:  ਬੀਤੀ ਦੇਰ ਰਾਤ ਸਮਾਧ ਰੋਡ ਬਟਾਲਾ ਨੇੜੇ ਜੱਸਾ ਸਿੰਘ ਹਾਲ ਵਿਖੇ ਸਥਿਤ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਜੱਸਾ ਸਿੰਘ ਹਾਲ ਨੇੜੇ ਸਥਿਤ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੇ ਕਰਮਚਾਰੀ ਸ਼ੋਅਰੂਮ ਬੰਦ ਕਰ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ। ਉਨ੍ਹਾਂ ਕਿਹਾ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਸ਼ੋਅਰੂਮ ਦੇ ਮਾਲਕ ਨੂੰ ਲਗਾਤਾਰ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ, ਗੋਲੀਆਂ ਦੇ ਖੋਲ ਬਰਾਮਦ ਕੀਤੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ

error: copy content is like crime its probhihated