Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਬੀ.ਬੀ.ਐਮ.ਬੀ.ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ.ਰਾਜ ਕੁਮਾਰ ਚੱਬੇਵਾਲ

ਬੀ.ਬੀ.ਐਮ.ਬੀ.ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ 1 ਮਈ (ਪ੍ਰਾਈਮ ਪੰਜਾਬ ਟਾਈਮਜ਼) 

ਪੰਜਾਬ ਪਾਣੀਆਂ ਦੇ ਸੰਕਟ ਨਾਲ ਜੂਝ ਰਿਹੈ, ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ

 : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕਾ ਅਤੇ ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ ਕਰਾਰ ਦਿੱਤਾ ਹੈ।

          ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਨੂੰ ਪੰਜਾਬ ਦੇ ਪਾਣੀਆਂ ’ਤੇ ਡਾਕਾ ਦੱਸਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਰਾਜ ਦੇ ਹੱਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਇਸ ਗੰਭੀਰ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੂੰ ਪੰਜਾਬ ਦੇ ਹਿੱਤ ਲਈ ਖੜ੍ਹਨਾ ਚਾਹੀਦਾ ਹੈ ਤਾਂ ਜੋ ਸੰਘੀ ਢਾਂਚੇ ’ਤੇ ਹਮਲੇ ਦੀ ਇਸ ਕੋਝੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦੇ ਅੰਕੜਿਆਂ ਮੁਤਾਬਕ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿੱਦਾਂ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਦਾ ਸੰਕਟ ਹਰ ਸਾਲ ਗਹਿਰਾ ਰਿਹਾ ਹੈ ਅਤੇ ਦੂਸਰੇ ਪਾਸੇ ਦਰਿਆਵਾਂ ਵਿਚ ਪਾਣੀ ਦਾ ਵਹਾਅ ਘੱਟ ਹੋਣ ਕਾਰਨ ਸੂਬੇ ਵਿਚ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਰਿਆਣਾ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦੁਆਉਣ ਲਈ ਪੰਜਾਬ ਦੀ ਬਾਂਹ ਮਰੋੜਨੀ ਸੂਬਿਆਂ ਦੇ ਅਖਤਿਆਰ ’ਤੇ ਸਿੱਧਾ ਹਮਲਾ ਹੈ ਜੋ ਕਿ ਨਾ ਸਹਿਣਯੋਗ ਹੈ।

           ਆਉਂਦੇ ਝੋਨੇ ਦੇ ਸੀਜ਼ਨ ਦਾ ਹਵਾਲਾ ਦਿੰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਪੰਜਾਬ ਕੋਲ ਆਪਣੀਆ ਜ਼ਰੂਰਤਾਂ ਤੋਂ ਵੀ ਘੱਟ ਪਾਣੀ ਹੈ ਅਤੇ ਹਰਿਆਣਾ, ਜੋ ਹੁਣ ਤੱਕ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ, ਨੂੰ ਹੋਰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਲੋਂ ਬੋਰਡ ਦੀ ਮੀਟਿੰਗ ਸੱਦ ਕੇ ਗੈਰ-ਕਾਨੂੰਨੀ ਢੰਗ ਨਾਲ ਮਤਾ ਪਾਸ ਕਰਕੇ ਪੰਜਾਬ ਦੇ ਹੱਕਾਂ ਨੂੰ ਬੁਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਸੂਬੇ ਦਾ ਹੱਕ ਖੋਹਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੋੜੇ ਸਿਆਸੀ ਹਿੱਤਾਂ ਨੂੰ ਲਾਂਭੇ ਕਰਦਿਆਂ ਸਾਰੀਆਂ ਪਾਰਟੀਆਂ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣਾ ਚਾਹੀਦਾ ਹੈ।