Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ‘ਸ਼ੋਧ ਪ੍ਰਣਾਲੀ : ਮਹੱਤਵ ਅਤੇ ਭਵਿੱਖ’ ਵਿਸ਼ੇ ‘ਤੇ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ

‘ਸ਼ੋਧ ਪ੍ਰਣਾਲੀ : ਮਹੱਤਵ ਅਤੇ ਭਵਿੱਖ’ ਵਿਸ਼ੇ ‘ਤੇ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 2 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ‘ਸ਼ੋਧ ਪ੍ਰਣਾਲੀ: ਮਹੱਤਵ ਅਤੇ ਭਵਿੱਖ’ ਵਿਸ਼ੇ ਉੱਪਰ ਰਾਸ਼ਟਰੀ ਵੇੈਬੀਨਾਰ ਕਰਵਾਇਆ ਗਿਆ ।

ਮੈਡਮ ਤਨਮੀਤ ਕੌਰ, ਸਹਾਇਕ ਪ੍ਰੋਫੈਸਰ, ਅੰਗਰੇਜ਼ੀ ਵਿਭਾਗ, ਸਰਕਾਰੀ ਡਿਗਰੀ ਕਾਲਜ ਰਾਮਨਗਰ (ਜੰਮੂ ਕਸ਼ਮੀਰ), ਨੇ ਇਸ ਵੇਬੀਨਾਰ ਦੇ ਮੁੱਖ ਵਕਤਾ ਦੀ ਭੂਮਿਕਾ ਅਦਾ ਕੀਤੀ। ਮੈਡਮ ਨਰਿੰਦਰ ਕੌਰ, (ਮੁਖੀ) ਅੰਗਰੇਜ਼ੀ ਵਿਭਾਗ ਨੇ ਮੈਡਮ ਤਨਮੀਤ ਦਾ ਸਵਾਗਤ ਕੀਤਾ ਅਤੇ ਹਾਜ਼ਿਰ ਵਿਦਿਆਰਥੀਆਂ ਨੂੰ ਇਸ ਵੈਬੀਨਾਰ ਦਾ ਭਰਪੂਰ ਲਾਭ ਉਠਾਉਣ ਲਈ ਪ੍ਰੇਰਿਆ।

 ਮੈਡਮ ਤਨਮੀਤ ਕੌਰ ਨੇ ਸੋਧ ਪ੍ਰਣਾਲੀ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ ਸਮਕਾਲੀ ਸਮਾਜ ਵਿੱਚ ਵੱਧ ਰਹੀ ਇਸ ਦੀ ਜ਼ਰੂਰਤ ਅਤੇ ਪੇਚੀਦਗੀ ਉੱਤੇ ਚਾਨਣਾ ਪਾਇਆ। ਵੇਬੀਨਾਰ ਦੌਰਾਨ ਪ੍ਰੋਫ਼ੈਸਰ ਤਨਮੀਤ ਕੌਰ ਨੇ ਸ਼ੋਧ ਪ੍ਰਕਿਰਿਆ ਦੀ ਰੂਪ-ਰੇਖਾ ਅਤੇ ਵੱਖ-ਵੱਖ ਪਹਿਲੂਆਂ ਨੂੰ ਪੀ.ਪੀ.ਟੀ. ਦੁਆਰਾ ਵਿਦਿਆਰਥੀਆਂ ਨੂੰ ਸਮਝਾਇਆ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਸ੍ਰੀ ਰਿਸ਼ਵ ਠਾਕੁਰ, ਸ੍ਰੀ ਸ਼ਨੀ ਸਿੰਘ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।