Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਿਰਹਾ ਦੇ ਸੁਲਤਾਨ,ਸ਼ਿਵ ਕੁਮਾਰ ਬਟਾਲਵੀ ਦੀ 52 ਵੀਂ ਬਰਸੀ 6 ਮਈ ਨੂੰ ਮਨਾਈ ਜਾਵੇਗੀ

ਬਿਰਹਾ ਦੇ ਸੁਲਤਾਨ,ਸ਼ਿਵ ਕੁਮਾਰ ਬਟਾਲਵੀ ਦੀ 52 ਵੀਂ ਬਰਸੀ 6 ਮਈ ਨੂੰ ਮਨਾਈ ਜਾਵੇਗੀ

ਬਟਾਲਾ, 2 ਮਈ ( ਅਵਿਨਾਸ਼ ਸ਼ਰਮਾ )

: ਬਿਰਹਾ ਦੇ ਸੁਲਤਾਨ, ਪੰਜਾਬ ਦੇ ਸਿਰਮੌਰ ਕਵੀ, ਸ਼ਿਵ ਕੁਮਾਰ ਬਟਾਲਵੀ ਦੀ 52ਵੀਂ ਬਰਸੀ 6 ਮਈ ਦਿਨ ਮੰਗਲਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਕਰਵਾਇਆ ਜਾਵੇਗਾ।

ਡਾ. ਰਵਿੰਦਰ ਨੇ ਅੱਗੇ ਦੱਸਿਆ ਕਿ 6 ਮਈ ਨੂੰ ਸ਼ਾਮ 4 ਵਜੇ ਸਮਾਗਮ ਦੀ ਸ਼ੁਰੂਆਤ ਹੋਵੇਗੀ। ਸਭ ਤੋਂ ਪਹਿਲਾਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ਨੂੰ ਫੁੱਲ ਅਰਪਨ ਕੀਤੇ ਜਾਣਣਗੇ। ਉਪਰੰਤ ਸ਼ਿਵ ਕੁਮਾਰ ਬਟਾਲਵੀ ਦੀ ਪੰਜਾਬੀ ਕਾਵਿ ਨੂੰ ਦੇਣ ਬਾਰੇ ਵਿਚਾਰ ਚਰਚਾ ਅਤੇ ਸ਼ਿਵ ਕਾਵਿ ਗਾਇਨ ਹੋਵੇਗਾ।

ਇਸ ਸਬੰਧ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਦੀ ਵਿਸ਼ੇਸ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾ. ਰਵਿੰਦਰ, ਡਾ. ਅਨੂਪ ਸਿੰਘ, ਦੇਵਿੰਦਰ ਦੀਦਾਰ, ਰਜਿੰਦਰਪਾਲ ਸਿੰਘ ਧਾਲੀਵਾਲ, ਪੂਰਨ ਪਿਆਸਾ, ਡਾ. ਪਰਮਜੀਤ ਸਿੰਘ ਕਲਸੀ ਅਤੇ ਡੀ.ਪੀ.ਆਰ.ਓ ਹਰਜਿੰਦਰ ਸਿੰਘ ਕਲਸੀ ਅਤੇ ਹੋਰ ਸਾਹਿੱਤਕਾਰ ਸ਼ਾਮਲ ਸਨ। ਉਨਾਂ ਸਮੀਹ ਸਾਹਿੱਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਹਾਰਦਕਿ ਸੱਦਾ ਦਿੱਤਾ।