Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ‘ਸਾਹਿਤਿਕ ਚੋਰੀ ਅਤੇ ਇਸ ਦੇ ਬੁਰੇ ਪ੍ਰਭਾਵ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

‘ਸਾਹਿਤਿਕ ਚੋਰੀ ਅਤੇ ਇਸ ਦੇ ਬੁਰੇ ਪ੍ਰਭਾਵ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 3 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਬਾਈਟ ਬਸਟਰ ਕਲੱਬ, ਆਈ.ਆਈ.ਸੀ ਅਤੇ ਆਈ. ਕਿਊ ਏ. ਸੀ ਦੇ ਸਹਿਯੋਗ ਨਾਲ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ‘ਸਾਹਿਤਕ ਚੋਰੀ ਅਤੇ ਇਹਦੇ ਮਾੜੇ ਪ੍ਰਭਾਵ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ਨੂੰ ਪਲੈਗਰੀਜਮ਼ ਅਤੇ ਉਸਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਵਾਉਣਾ ਸੀ । ਇਸ ਲੈਕਚਰ ਵਿੱਚ ਪੋਲੀਟੀਕਲ ਵਿਭਾਗ ਦੇ ਮੈਡਮ ਡਾ. ਅਰਚਨਾ ਠਾਕੁਰ ਨੇ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਦੇ ਡਿਜ਼ੀਟਲ ਯੁਗ ਵਿੱਚ ਜਿੱਥੇ ਜਾਣਕਾਰੀ ਹੱਥੋਂ ਹੱਥ ਮਿਲਦੀ ਹੈ, ਉੱਥੇ ਹੀ ਵਿਦਿਆਰਥੀਆਂ ਵਿੱਚ ਪਲੈਗਰੀਜ਼ਮ ਦਾ ਰੁਝਾਨ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਪਲੈਗਰੀਜ਼ਮ ਨਾ ਸਿਰਫ਼ ਅਨੈਤਿਕ ਹੈ, ਸਗੋਂ ਕਈ ਸਿੱਖਿਆ ਸੰਸਥਾਵਾਂ ਵਿੱਚ ਇਹ ਇੱਕ ਸਖ਼ਤ ਅਪਰਾਧ ਵੀ ਮੰਨਿਆ ਜਾਂਦਾ ਹੈ। ਅੰਤ ਵਿੱਚ ਮੈਡਮ ਨੇ ਦੱਸਿਆ ਕਿ ਪਲੈਗਰੀਜ਼ਮ ਨੂੰ ਰੋਕਣ ਲਈ ਆਪਣੀ ਸੋਚ ਅਤੇ ਲਿਖ਼ਤ ਵਧੀਕ ਮਹੱਤਵਪੂਰਨ ਹੈ। ਆਨਲਾਈਨ ਸਾਧਨਾਂ ਦੀ ਵਰਤੋਂ ਸਿਰਫ਼ ਜਾਣਕਾਰੀ ਲੈਣ ਲਈ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਕੰਪਿਊਟਰ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।