Prime Punjab Times

Latest news
ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ
ADVERTISEMENT
You are currently viewing ਹਰਦੇਵ ਸਿੰਘ ਆਸੀ ਨੇ ਹੁਸ਼ਿਆਰਪੁਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

ਹਰਦੇਵ ਸਿੰਘ ਆਸੀ ਨੇ ਹੁਸ਼ਿਆਰਪੁਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 05 ਮਈ (ਪ੍ਰਾਈਮ ਪੰਜਾਬ ਟਾਈਮਜ਼) 

: ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹਾ ਲੋਕ ਸੰਪਰਕ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਵੀ ਉਹ 18 ਅਗਸਤ 2022 ਤੋਂ 6 ਸਤੰਬਰ 2024 ਦੌਰਾਨ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਸੇਵਾਵਾਂ  ਨਿਭਾਅ ਚੁੱਕੇ ਹਨ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ ‘ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ  ਤੌਰ ‘ਤੇ ਕੰਮ ਕਰਨਗੇ ਅਤੇ  ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ।
ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਲੋਕ ਸੰਪਰਕ ਦਫ਼ਤਰ ਦੇ ਸਟਾਫ ਮੈਂਬਰਾਂ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।