Prime Punjab Times

Latest news
ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ
ADVERTISEMENT
You are currently viewing ਬੁੱਧਵਾਰ ਸ਼ਾਮ 7 ਵਜੇ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ – ਡਿਪਟੀ ਕਮਿਸ਼ਨਰ

ਬੁੱਧਵਾਰ ਸ਼ਾਮ 7 ਵਜੇ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ – ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 6 ਮਈ (ਪ੍ਰਾਈਮ ਪੰਜਾਬ ਟਾਈਮਜ਼) 

ਕਿਹਾ,  ਇਹ ਇਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ

: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ, ਦਿਨ ਬੁੱਧਵਾਰ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ੍ਹ ਸ਼ਾਮ 7 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲੂ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿਚੋਂ ਨਿਕਲ ਕੇ ਕਿਸੇ ਜਮੀਨ ਜਾਂ ਜ਼ਮੀਨਦੋਜ਼ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਨ੍ਹਾਂ ਕੋਲ ਉਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲ੍ਹੇ ਦੇ ਵਿਚ ਲੰਮੇ ਪੈ ਜਾਣ। ਜੋ ਲੋਕ ਇਮਾਰਤਾਂ ਦੇ ਵਿਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿਨ੍ਹਾਂ ਵਿਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ, ਨੂੰ ਤੁਰੰਤ ਰਸਤਾ ਦੇਣ।
ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ  ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ।
‌ ਉਨ੍ਹਾਂ ਦੱਸਿਆ ਕਿ ਕੱਲ੍ਹ ਰਾਤ 8 ਵਜੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਨ੍ਹਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਨ੍ਹਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ‘ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਕੇ ਲਵੇ।