Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰਾਤ 9:00 ਤੋਂ 9:30 ਵਜੇ ਤੱਕ 7 ਮਈ ਨੂੰ ਗੁਰਦਾਸਪੁਰ ਤੇ ਬਟਾਲਾ ਸ਼ਹਿਰ ਵਿੱਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

ਰਾਤ 9:00 ਤੋਂ 9:30 ਵਜੇ ਤੱਕ 7 ਮਈ ਨੂੰ ਗੁਰਦਾਸਪੁਰ ਤੇ ਬਟਾਲਾ ਸ਼ਹਿਰ ਵਿੱਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ

ਗੁਰਦਾਸਪੁਰ,ਬਟਾਲਾ 6 ਮਈ ( ਅਵਿਨਾਸ਼ ਸ਼ਰਮਾ )

ਕਿਹਾ, ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ

: ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ ਆਉਟ ਦਾ ਅਭਿਆਸ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਕੱਲ 7 ਮਈ ਨੂੰ ਰਾਤ 9:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ ਅੱਧੇ ਘੰਟੇ ਬਾਅਦ ਰਾਤ 9:30 ਸਾਇਰਨ ਵੱਜਣ ਨਾਲ ਹੋਵੇਗੀ। ਉਨਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।

ਇਸ ਸਮੇਂ ਦੌਰਾਨ ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।