Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਬਟਾਲਾ ‘ਚ ਵਿੱਚ ਹੋਈ ਮੌਕ ਡਰਿਲ- ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ ਇਸ ਦਾ ਹੋਇਆ ਅਭਿਆਸ

ਬਟਾਲਾ ‘ਚ ਵਿੱਚ ਹੋਈ ਮੌਕ ਡਰਿਲ- ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ ਇਸ ਦਾ ਹੋਇਆ ਅਭਿਆਸ

ਬਟਾਲਾ, 7 ਮਈ ( ਅਵਿਨਾਸ਼ ਸ਼ਰਮਾ )

: ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ‘ਚ ਵਿੱਚ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਸੁਰੱਖਿਤ ਰੱਖਣ ਦੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਇਕ ਸਾਇਰਨ ਵਜਾਇਆ ਗਿਆ ਜਿਸ ਤੋਂ ਬਾਅਦ ਇਹ ਅਭਿਆਸ ਸ਼ੁਰੂ ਹੋਇਆ।

ਇਸ ਦੌਰਾਨ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਹੋ ਜਾਵੇ ਤਾਂ ਜੇਕਰ ਤੁਸੀਂ ਖੁੱਲੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਕਿਸੇ ਇਮਾਰਤ ਦੇ ਅੰਦਰ ਪਹੁੰਚੋ । ਜੇਕਰ ਬਹੁ ਮੰਜਲਾਂ ਇਮਾਰਤ ਵਿਚ ਹੋ ਤੇ ਹੇਠਲੇ ਤਲ ‘ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰਖਤ ਦੇ ਥੱਲੇ ਓਟ ਲਵੋ । ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ।

ਇਸ ਤੋਂ ਬਿਨਾਂ ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।

ਇਸ ਮੌਕੇ ਨੀਰਜ ਸ਼ਰਮਾ ਫਾਇਰ ਬਿਰਗੇਡ ਅਫਸਰ, ਐਨ.ਸੀ.ਸੀ ਦੇ ਕਮਾਂਡੈਂਟ ਵੀਚਾਰ ਮਾਗੋ, ਹਰਦੀਪ ਸਿੰਘ ਬਾਜਵਾ ਡਿਪਟੀ ਚੀਫ ਵਾਰਡਨ, ਸੁਪਰਡੈਂਟ ਦਵਿੰਦਰ ਸਿੰਘ ਅਤੇ ਹਰਬਖ਼ਸ਼ ਸਿੰਘ ਨੇ ਸਮੂਹ ਲੋਕਾਂ ਨੂੰ ਇਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਕਿਸੇ ਵੀ ਖਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ।

error: copy content is like crime its probhihated