Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਅੱਤਵਾਦੀਆਂ ਵੱਲੋਂ ਪਹਿਲਗਾਮ ਕਾਂਡ ਤੇ ਭਾਰਤੀ ਸੈਨਾ ਵੱਲੋਂ ਕੀਤੀ ਕਾਰਵਾਈ ਬਾਰੇ ਕੀਤੀ ਗਈ ਚਰਚਾ : ਚੌਧਰੀ ਕੁਮਾਰ ਸੈਣੀ

ਅੱਤਵਾਦੀਆਂ ਵੱਲੋਂ ਪਹਿਲਗਾਮ ਕਾਂਡ ਤੇ ਭਾਰਤੀ ਸੈਨਾ ਵੱਲੋਂ ਕੀਤੀ ਕਾਰਵਾਈ ਬਾਰੇ ਕੀਤੀ ਗਈ ਚਰਚਾ : ਚੌਧਰੀ ਕੁਮਾਰ ਸੈਣੀ

ਦਸੂਹਾ 12 ਮਈ (ਚੌਧਰੀ) 

: ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਸੀਨੀਅਰ ਸਿਟੀਜਨਜ਼ ਦੇ ਦਫਤਰ ਕੇ.ਐਮ.ਐਸ ਕਾਲਜ ਵਿਖੇ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਦੀ ਜਾਣਕਾਰੀ ਦਿੰਦਿਆਂ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ 26 ਨਿਹੱਥੇ ਭਾਰਤੀਆਂ ਦਾ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਜਿਸ ਦਾ ਬਦਲਾ ਲੈਣ ਲਈ ਜਵਾਬੀ ਕਾਰਵਾਈ ਕਰਦੇ ਹੋਏ 7 ਮਈ ਨੂੰ ਭਾਰਤੀ ਸੈਨਾ ਵੱਲੋਂ ਪਾਕਿਸਤਾਨ ਦੇ 9 ਉੱਗਰਵਾਦੀ ਠਿਕਾਣਿਆਂ ਤੇ ਜਵਾਬੀ ਕਰਵਾਈ ਕੀਤੀ ਗਈ, ਜਿਸ ਵਿੱਚ 100 ਦੇ ਲਗਭਗ ਅੰਤਰਰਾਸ਼ਟਰੀ ਵਾਂਟਡ ਉੱਗਰਵਾਦੀਆਂ ਨੂੰ ਮਾਰ ਦਿੱਤਾ ਗਿਆ ਅਤੇ ਇਸ ਲੜਾਈ ਨੂੰ ਜਾਰੀ ਰੱਖਦੇ ਹੋਏ ਭਾਰਤੀ ਸੈਨਾ ਨੇ ਪਾਕਿਸਤਾਨ ਦੇ 11 ਏਅਰ ਬੇਸਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਬੁਰੀ ਤਰ੍ਹਾਂ ਪਸਤ ਕੀਤਾ ਗਿਆ, ਇਸ ਦੇ ਨਾਲ ਹੀ ਪਾਕਿਸਤਾਨ ਦੇ ਹਵਾਈ ਅੱਡਿਆਂ ਦੇ ਰਡਾਰਾਂ ਨੂੰ ਵੀ ਨਸ਼ਟ ਕਰ ਦਿੱਤਾ ਗਿਆ। ਭਾਰਤ ਸਰਕਾਰ ਦਾ ਇਹ ਐਲਾਨ ਕਿ ਅੱਗੇ ਤੋਂ ਕੋਈ ਵੀ ਉੱਗਰਵਾਦੀ ਹਮਲੇ ਨੂੰ ਭਾਰਤ ਐਕਟ ਆਫ ਵਾਰ ਮੰਨੇਗਾ ਅਤੇ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ, ਭਾਰਤ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਪੂਰੀ ਦੁਨੀਆ ਵੱਲੋਂ ਕੀਤੀ ਗਈ। ਪਾਕਿਸਤਾਨ ਵੱਲੋਂ ਆਪਣੀ ਹਾਰ ਦੇਖਦੇ ਹੋਏ ਯੁੱਧ ਵਿਰਾਮ ਦਾ ਸੁਝਾਅ ਡੀ.ਜੀ.ਐਮ.ਓ ਪਾਕਿਸਤਾਨ ਵੱਲੋਂ ਡੀ.ਜੀ.ਐਮ.ਓ ਭਾਰਤ ਨੂੰ ਦਿੱਤਾ ਗਿਆ, ਜਿਸ ਤੇ ਭਾਰਤ ਨੇ ਆਪਣੀਆਂ ਸ਼ਰਤਾਂ ਦੇ ਮੁਤਾਬਕ ਹਾਮੀ ਭਰੀ। ਇਸ ਮੀਟਿੰਗ ਵਿੱਚ ਸਤੀਸ਼ ਕਾਲੀਆ ,ਡਾ.ਦਿਲਬਾਗ ਸਿੰਘ ਹੁੰਦਲ,ਕਮਾਂਡੈਂਟ ਬਖਸ਼ੀਸ਼ ਸਿੰਘ, ਮਾ. ਰਾਜਿੰਦਰ ਸਿੰਘ ਟਿੱਲੂਵਾਲ,ਅਨਿਲ ਕੁਮਾਰ, ਮਾਸਟਰ ਜਗਮੋਹਨ ਸ਼ਰਮਾ, ਇੰਦਰਜੀਤ, ਸ਼ਾਮ ਮੂਰਤੀ ਮਹਿਤਾ, ਸੁਰਿੰਦਰ ਨਾਥ, ਵਿਨੋਦ ਕੁਮਾਰ ਹੰਸ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ।

ਫੋਟੋ : ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ,ਚੌਧਰੀ ਕੁਮਾਰ ਸੈਣੀ,ਸਤੀਸ਼ ਕਾਲੀਆ,ਕਮਾਡੈਂਟ ਬਖਸ਼ੀਸ਼ ਸਿੰਘ ਅਤੇ ਡਾ. ਦਿਲਬਾਗ ਸਿੰਘ ਹੁੰਦਲ ਆਦਿ।
error: copy content is like crime its probhihated