Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing NDPS ਐਕਟ ਅਤੇ ਚੋਰੀ ਦੇ ਕੇਸ ਤਹਿਤ 02 ਦੋਸ਼ੀ ਕਾਬੂ

NDPS ਐਕਟ ਅਤੇ ਚੋਰੀ ਦੇ ਕੇਸ ਤਹਿਤ 02 ਦੋਸ਼ੀ ਕਾਬੂ

ਦਸੂਹਾ 13 ਮਈ (ਚੌਧਰੀ)

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ.ਐਸ.ਪੀ. ਦਸੂਹਾ ਜੀ ਦੀਆ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਗਗਨ ਮੁਹੰਮਦ ਪੁੱਤਰ ਇਕਬਾਲ ਮੁਹੰਮਦ ਵਾਸੀ ਕਲੋਵਾਲ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 36 ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

ਇਸੇ ਤਰਾਂ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਮੁਕੱਦਮਾ ਨੰਬਰ 75 ਮਿਤੀ 7-5-25 ਅ/ਧ 305 BNS ਥਾਣਾ ਦਸੂਹਾ ਵਿੱਚ ਲੋੜੀਦੇ ਦੇਸ਼ੀ ਮਨੋਹਰ ਲਾਲ ਪੁੱਤਰ ਰਾਮ ਲਾਲ ਵਾਸੀ ਜਮਸ਼ੇਰ ਚਠਿਆਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਏ ਐਸ ਆਈ ਅਨਿਲ ਕੁਮਾਰ ਵਲੋਂ ਹਸਬ ਜਾਬਤਾ 1500 ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਇਲਾਕਾ ਵਿੱਚ ਹੋਈਆ ਚੋਰੀਆ ਬਾਰੇ ਪੁੱਛ ਗਿੱਛ ਕੀਤੀ ਜਾਵੇਗੀ।