Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ‘ਖੋਜ ਵਿਧੀ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ’ ਵਿਸ਼ੇ ਉਤੇ ਰਾਸ਼ਟਰੀ ਸੈਮੀਨਾਰ ਕਰਵਾਇਆ

‘ਖੋਜ ਵਿਧੀ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ’ ਵਿਸ਼ੇ ਉਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 13 ਮਈ (ਚੌਧਰੀ)

:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਵੱਲੋਂ ਇੱਕ ਦਿਨਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ‘ਖੋਜ ਵਿਧੀ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ’ ਦੀ ਗੁਣਵੱਤਾ ਸੀ । ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡਾ.ਲਖਬੀਰ ਕੌਰ (ਮੁਖੀ, ਸਰੀਰਕ ਸਿੱਖਿਆ ਵਿਭਾਗ, ਜੀ.ਟੀ.ਬੀ. ਕਾਲਜ, ਦਸੂਹਾ ) ਨੇ ਖੋਜ ਵਿਧੀ ਦੇ ਆਧੁਨਿਕ ਪੱਖਾਂ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ, ਮਾਨਸਿਕ ਸਿਹਤ ਅਤੇ ਸਮਾਜਿਕ ਚੁਨੌਤੀਆਂ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਡਾ. ਲਖਬੀਰ ਕੌਰ ਨੇ ਖਿਡਾਰੀਆਂ ਦੇ ਰੋਜ਼ਾਨਾ ਜੀਵਨ ਵਿੱਚ ਆਉਣ ਵਾਲੀਆਂ ਚੁਨੌਤੀਆਂ ਤੇ ਬਾਰੇ ਵਿਸਥਾਰ- ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀ ਸੰਜੀਵ ਸਿੰਘ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਖੋਜ ਵਿਧੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ ਨੂੰ ਵਿਗਿਆਨਿਕ ਢੰਗ ਨਾਲ ਸਮਝਣ ਦੀ ਕੋਸ਼ਿਸ਼ ਕਰਨਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਸੀਮਾ ਕੁਮਾਰੀ ਨੇ ਦੱਸਿਆ ਕਿ ਖਿਡਾਰੀਆਂ ਦੀ ਆਧੁਨਿਕ ਜੀਵਨ ਸ਼ੈਲੀ ਦੇ ਵਿੱਚ ਖੁਰਾਕ, ਨੀਂਦ ,ਆਨੰਦ ਅਤੇ ਮਨੋਦਸ਼ਾ ਬਾਰੇ ਵੀ ਖੋਜ ਦੀ ਲੋੜ ਹੈ ਤਾਂ ਜੋ ਖਿਡਾਰੀ ਆਪਣੇ ਪ੍ਰਦਰਸ਼ਨ ਨੂੰ ਹੋਰ ਉੱਚ ਪੱਧਰੀ ਬਣਾ ਸਕਣ। ਸੈਮੀਨਾਰ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਵਾਲ-ਜਵਾਬ ਅਧਾਰਿਤ ਖੁੱਲੀ ਚਰਚਾ ਕੀਤੀ । ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਸਿੱਖਿਆਤਮਕ ਅਤੇ ਖੇਡ ਸਬੰਧੀ ਗਤੀਵਿਧੀਆਂ ਜਾਰੀ ਰਹਿਣੀਆਂ ਚਾਹੀਦੀਆਂ ਹਨ ।ਉਹਨਾਂ ਨੇ ਕਿਹਾ ਕਿ ਖੇਡਾਂ ਅਤੇ ਸਰੀਰਕ ਸਿੱਖਿਆ ਸਿਰਫ਼ ਤੰਦਰੁਸਤੀ ਹੀ ਨਹੀਂ ਸਗੋਂ  ਮਨੋਵਿਗਿਆਨਿਕ ਵਿਕਾਸ ਲਈ ਵੀ ਜ਼ਰੂਰੀ ਹੁੰਦੀਆਂ ਹਨ। ਇਸ ਸ੍ਰੀ ਸੰਜੀਵ ਕੁਮਾਰ, ਮੈਡਮ ਸੀਮਾ ਕੁਮਾਰੀ, ਮੈਡਮ ਹਰਜੋਤ ਕੌਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।