Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੋਸਾਇਟੀ ਵਲੋਂ ਲੋੜਵੰਦ ਵਿਦਿਆਰਥਣ ਦੀ ਫ਼ੀਸ ਅਦਾ ਕਰਕੇ ਮਾਲੀ ਸਹਾਇਤਾ ਕੀਤੀ ਗਈ

ਸੋਸਾਇਟੀ ਵਲੋਂ ਲੋੜਵੰਦ ਵਿਦਿਆਰਥਣ ਦੀ ਫ਼ੀਸ ਅਦਾ ਕਰਕੇ ਮਾਲੀ ਸਹਾਇਤਾ ਕੀਤੀ ਗਈ

ਗੜ੍ਹਦੀਵਾਲਾ 15 ਮਈ (ਚੌਧਰੀ) 

: ਬੀਤੇ ਦਿਨੀ ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਐਂਡ ਵੈਲਫ਼ੇਅਰ ਸੋਸਾਇਟੀ (ਰਜਿ.) ਪਿੰਡ ਡੱਫਰ ਵੱਲੋਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਬੀ.ਏ. ਕਲਾਸ ਦੀ ਇੱਕ ਲੋੜਵੰਦ ਵਿਦਿਆਰਥਣ ਦੀ ਪੂਰੇ ਸਾਲ ਦੀ ਫ਼ੀਸ ਦੀ ਅਦਾਇਗੀ ਕਰਕੇ ਮਾਲੀ ਸਹਾਇਤਾ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸੁਸਾਇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਐੱਨ.ਆਰ.ਆਈ. ਦਾਨੀ ਸੱਜਣਾਂ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਜਾਂਦੀ ਮਾਲੀ ਸਹਾਇਤਾ ਫੀਸਾਂ ਕਾਰਨ ਪੜ੍ਹਾਈ ਤੋਂ ਵਾਂਝੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਪ੍ਰਦਾਨ ਕਰਕੇ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਦੇ ਭਵਿੱਖ ਨੂੰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਇਸ ਮੌਕੇ ਭਾਈ ਗੁਰਦੀਪ ਸਿੰਘ ਖ਼ਾਲਸਾ, ਸ. ਸੁਖਵਿੰਦਰ ਸਿੰਘ ਕੈਨੇਡਾ ਵਾਸੀ, ਸੁਪਰਡੈਂਟ ਜਸਵਿੰਦਰ ਸਿੰਘ ਮਾਣਕੂ, ਕਾਲਜ ਸਟਾਫ਼ ਅਤੇ ਸੁਸਾਇਟੀ ਮੈਂਬਰ ਹਾਜ਼ਰ ਸਨ।