Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਜਲਾਲਪੁਰ ਤੇ ਆਸਪਾਸ ਦੇ ਇਲਾਕੇ ‘ਚ ਡਰੋਨ ਉਡਾਉਣ ‘ਤੇ ਪਾਬੰਦੀ

ਪਿੰਡ ਜਲਾਲਪੁਰ ਤੇ ਆਸਪਾਸ ਦੇ ਇਲਾਕੇ ‘ਚ ਡਰੋਨ ਉਡਾਉਣ ‘ਤੇ ਪਾਬੰਦੀ

ਹੁਸ਼ਿਆਰਪੁਰ, 16 ਮਈ ( ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਮਈ ਨੂੰ ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਦੇ ਆਲੇ-ਦੁਆਲੇ ਦੇ ਏਰੀਏ ਵਿਚ ਬਿਨਾਂ ਮਨਜ਼ੂਰੀ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਦੇ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਕੱਲ੍ਹ 17 ਮਈ 2025 ਨੂੰ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋਣ ਲਈ ਸਚਿਨ ਪੈਲੇਸ, ਤਹਿਸੀਲ ਟਾਂਡਾ, ਹੁਸ਼ਿਆਰਪੁਰ ਵਿਖੇ ਪਹੁੰਚ ਰਹੇ ਹਨ। ਇਸ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਆਮਦ ਵਾਲੀ ਜਗ੍ਹਾਂ (ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ) ਦੇ ਆਲੇ-ਦੁਆਲੇ ਦੇ ਏਰੀਆ ਵਿਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ।