Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕਾਂ ਵਲੋਂ 2 ਦੁਧਾਰੂ ਗਾਵਾਂ ਕੀਤੀਆਂ ਦਾਨ

ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕਾਂ ਵਲੋਂ 2 ਦੁਧਾਰੂ ਗਾਵਾਂ ਕੀਤੀਆਂ ਦਾਨ

ਗੜ੍ਹਦੀਵਾਲਾ 16 ਮਈ (ਚੌਧਰੀ)

: ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਪਿੰਡ ਬਾਹਗਾ ਵਿਖੇ ਗੁਰੂ ਆਸਰਾ ਸੇਵਾ ਘਰ ਚਲਾਇਆ ਜਾ ਰਿਹਾ ਹੈ ਜਿੱਥੇ  120 ਦੇ ਕਰੀਬ ਅਨਾਥ ਅਤੇ ਲਾਵਾਰਸ ਪ੍ਰਾਣੀਆਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ।ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਨ੍ਹਾਂ ਪ੍ਰਾਣੀਆਂ ਲਈ ਦੁੱਧ ਦੀ ਕਾਫੀ ਕਮੀ ਆ ਜਾਂਦੀ ਸੀ। ਇਸ ਲਈ ਸੋਸਾਇਟੀ ਵਲੋਂ ਆਪਣੀਆਂ ਮੱਝਾਂ ਤੇ ਗਾਵਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸੋਸਾਇਟੀ ਵਲੋਂ ਇਸ ਕੰਮ ਨੂੰ ਹੁਣ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਕਾਰਜ ਵਿਚ ਸਭ ਤੋਂ ਪਹਿਲਾਂ ਭਾਈ ਦਵਿੰਦਰ ਸਿੰਘ ਮੂਨਕ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕਾਂ ਵਲੋਂ 2 ਗਾਵਾਂ ਸੋਸਾਇਟੀ ਨੂੰ ਦਾਨ ਕੀਤੀਆਂ ਗਈਆਂ ਹਨ ਤੇ ਭਾਈ ਸਾਹਿਬ ਹਮੇਸ਼ਾ ਹੀ ਸੋਸਾਇਟੀ ਦੇ ਕਾਰਜਾਂ ਵਿਚ ਸਭ ਤੋਂ ਪਹਿਲਾਂ ਵੱਧ ਚੜ੍ਹ ਕੇ ਹਿੱਸਾ ਪਾਉਂਦੇ ਹਨ। ਇਸ ਮੌਕੇ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ,ਦਵਿੰਦਰ ਸਿੰਘ ਮੂਨਕ ਤੇ ਉਨ੍ਹਾਂ ਦੇ ਸਾਥੀ, ਜਸਵਿੰਦਰ ਸਿੰਘ, ਮਨਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ।