Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸੇਫ ਸਕੂਲ ਵਾਹਨ ਸਕੀਮ ਤਹਿਤ ਆਰ.ਟੀ.ਓ ਨੇ ਕੀਤੀ ਸਖ਼ਤ ਕਾਰਵਾਈ,5 ਬੱਸਾਂ ਦੇ ਚਲਾਨ,1 ਬੱਸ ਨੂੰ ਕੀਤਾ ਜ਼ਬਤ

ਸੇਫ ਸਕੂਲ ਵਾਹਨ ਸਕੀਮ ਤਹਿਤ ਆਰ.ਟੀ.ਓ ਨੇ ਕੀਤੀ ਸਖ਼ਤ ਕਾਰਵਾਈ,5 ਬੱਸਾਂ ਦੇ ਚਲਾਨ,1 ਬੱਸ ਨੂੰ ਕੀਤਾ ਜ਼ਬਤ

ਹੁਸ਼ਿਆਰਪੁਰ, 22 ਮਈ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਗਠਿਤ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਸੰਜੀਵ ਸ਼ਰਮਾ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 3 ਤੋਂ 4 ਸਕੂਲਾਂ ਦੀਆਂ 25 ਤੋਂ 30 ਸਕੂਲ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਆਰ.ਟੀ.ਓ ਨੇ ਦੱਸਿਆ ਕਿ ਇਸ ਸਖ਼ਤ ਚੈਕਿੰਗ ਮੁਹਿੰਮ ਦੌਰਾਨ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ ਇਕ ਬੱਸ, ਜਿਸ ਕੋਲ ਜ਼ਰੂਰੀ ਦਸਤਾਵੇਜ਼ ਅਤੇ ਫਿਟਨੈਸ ਸਰਟੀਫਿਕੇਟ ਨਹੀਂ ਸੀ, ਨੂੰ ਜ਼ਬਤ ਕਰ ਲਿਆ ਗਿਆ।
ਰਿਜਨਲ ਟਰਾਂਸਪੋਰਟ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਸਕੂਲਾਂ ਦੇ ਸਾਰੇ ਬੱਸ ਮਾਲਕਾਂ ਨੂੰ ਸਪੱਸ਼ਟ ਹਦਾਇਤਾਂ ਦੇਣ ਕਿ ਉਹ ਬੱਸਾਂ ਦੇ ਫਿਟਨੈਸ, ਪ੍ਰਦੂਸ਼ਣ ਸਰਟੀਫਿਕੇਟ, ਬੀਮਾ ਆਦਿ ਵਰਗੇ ਜ਼ਰੂਰੀ ਦਸਤਾਵੇਜ਼ ਸਮੇਂ-ਸਮੇਂ ‘ਤੇ ਪੂਰੇ ਕਰਵਾ ਲੈਣ ਅਤੇ ਉਨ੍ਹਾਂ ਨੂੰ ਹਮੇਸ਼ਾ ਆਪਣੇ ਕੋਲ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਖੁਦ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਯੋਜਨਾ ਦੇ ਹਰ ਦਿਸ਼ਾ-ਨਿਰਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੀਆਂ ਹਨ। ਜੇਕਰ ਕੋਈ ਸਕੂਲ ਇਸ ਨੀਤੀ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਰ.ਟੀ.ਓ ਨੇ ਇਹ ਦੁਹਰਾਇਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ, ਅਤੇ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

error: copy content is like crime its probhihated