Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਗੜ੍ਹਦੀਵਾਲਾ 23 ਮਈ (ਚੌਧਰੀ) 

: ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗੀਆਂ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕੇ ‘ਚ ਚੱਲ ਰਹੀ ਚੈਕਿੰਗ ਦੌਰਾਨ ਐਸ.ਆਈ ਸਤਵਿੰਦਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬ੍ਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਪਿੰਡ ਮਾਛੀਆਂ ਤੋਂ ਥੌੜਾ ਅੱਗੇ ਪੁੱਜੀ ਤਾਂ ਮੇਨ ਜੀ.ਟੀ ਰੋਡ ਤੋਂ ਮਾਛੀਆਂ ਸ਼ਮਸ਼ਾਨ ਘਾਟ ਨਜਦੀਕ ਇੱਕ ਵਿਅਕਤੀ ਪੈਦਲ ਆਉਦਾਂ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਆਪਣੇ ਸੱਜੇ ਹੱਥ ਵਿੱਚ ਫੜਿਆ ਕਾਲੇ ਰੰਗ ਦਾ ਮੋਮੀ ਲਿਫਾਫਾ ਸੜਕ ਦੇ ਕੱਚੇ ਰਸਤੇ ਪਰ ਸੁੱਟ ਦਿੱਤਾ ਅਤੇ ਪਿੱਛੇ ਵੱਲ ਨੂੰ ਮੁੜਨ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ।ਜਿਸਨੇ ਆਪਣਾ ਨਾਮ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਵੱਲੋ ਸੁੱਟੇ ਮੋਮੀ ਲਿਫਾਫਾ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 13 ਨਸ਼ੀਲੇ ਟੀਕੇ ਬਿਨ੍ਹਾ ਲੇਬਲ ਬ੍ਰਾਮਦ ਹੋਣ ਪਰ ਮੁਕੱਦਮਾ ਨੰਬਰ 50 ਮਿਤੀ 22.05. 2025 ਅ:ਧ 22-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।