Prime Punjab Times

Latest news
ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ADVERTISEMENT
You are currently viewing ਡਾ.ਐਸ.ਪੀ ਸਿੰਘ ਉਬਰਾਏ ਵੱਲੋਂ ਸਮਾਜ ਸੇਵਾ ਦੇ ਪਰਉਪਕਾਰੀ ਕਾਰਜ ਜਾਰੀ : ਪ੍ਰਧਾਨ ਰਵਿੰਦਰ ਸਿੰਘ ਮਠਾਰੂ

ਡਾ.ਐਸ.ਪੀ ਸਿੰਘ ਉਬਰਾਏ ਵੱਲੋਂ ਸਮਾਜ ਸੇਵਾ ਦੇ ਪਰਉਪਕਾਰੀ ਕਾਰਜ ਜਾਰੀ : ਪ੍ਰਧਾਨ ਰਵਿੰਦਰ ਸਿੰਘ ਮਠਾਰੂ

ਬਟਾਲਾ 24 ਮਈ ( ਅਵਿਨਾਸ਼ ਸ਼ਰਮਾ)

ਸ੍ਰੀ ਅਨੰਦਪੁਰ ਸਾਹਿਬ ਲਈ ਡੈਡ ਬਾਡੀ ਫਰੀਜਰਾਂ ਦੀ ਗੱਡੀ ਕੀਤੀ ਰਵਾਨਾ

: ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਤਹਿਤ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਨੇਕ ਅਤੇ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਟਰੱਸਟ ਦੇ ਜ਼ਿਲ੍ਹਾ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਦੇ ਨਾਲ ਮਿਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੈਂਦੇਂ ਵੱਖ ਵੱਖ ਪਿੰਡਾਂ ਦੇ ਲੋੜਵੰਦਾਂ ਦੇ ਲਈ ਡੈਡ ਬਾਡੀ ਫਰੀਜ਼ਰਾਂ ਦੀ ਗੱਡੀ ਨੂੰ ਰਵਾਨਾ ਕਰਦਿਆਂ ਕੀਤਾ। ਸਮਾਜ ਸੇਵੀ ਆਗੂ ਤੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਖਰਚ ਕੀਤਾ ਜਾ ਰਿਹਾ ਹੈ। ਜਦਕਿ ਹੱਦਾਂ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਬੰਗਲਾਦੇਸ਼ ਦੇ ਪੀੜਿਤ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਅਰਬ ਦੇਸ਼ਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਕਤ ਕਰਵਾਉਂਦਿਆਂ ਕਰੋੜਾਂ ਰੁਪਏ ਦੀ ਬਲੱਡ ਮਣੀ ਦਿੱਤੀ ਗਈ ਹੈ, ਤਾਂ ਜੋ ਨੌਜਵਾਨਾਂ ਦੀਆਂ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਡਾਕਟਰ ਉਬਰਾਏ ਵੱਲੋਂ ਖਾੜੀ ਦੇਸ਼ਾਂ ਦੇ ਵਿੱਚ ਵੱਖ-ਵੱਖ ਹਾਦਸਿਆਂ ਦੌਰਾਨ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਬਾਦਨਸੀਬ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵੀ ਖਾੜੀ ਦੇਸ਼ਾਂ ਤੋਂ ਆਪਣੇ ਦੇਸ਼ ਖਾਸ ਕਰਕੇ ਪੰਜਾਬ ਲਿਆਂਦੀਆਂ ਗਈਆਂ ਹਨ, ਜਦਕਿ ਇਹਨਾਂ ਪੀੜਿਤ ਪਰਿਵਾਰਾਂ ਦੀ ਸਾਰ ਲੈਂਦੀਆਂ ਡਾਕਟਰ ਉਬਰਾਏ ਵੱਲੋਂ ਪਰਿਵਾਰਾਂ ਦੀਆਂ ਪੈਨਸ਼ਨਾਂ ਵੀ ਲਗਾਈਆਂ ਗਈਆਂ ਹਨ। ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਦੀ ਇਕਾਈ ਪੂਰੀ ਤਨਦੇਹੀ ਦੇ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

error: copy content is like crime its probhihated