Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕਤਲ ਕੇਸ ਵਿੱਚ ਲੋੜੀਂਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਤਲ ਕੇਸ ਵਿੱਚ ਲੋੜੀਂਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਦਸੂਹਾ 27 ਮਈ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਪੀ.ਪੀ.ਐਸ .ਐਸ.ਪੀ ਇੰਨਵੈਸਟੀਗੇਸ਼ਨ ਦੀਆਂ ਹਦਾਇਤਾਂ ਮੁਤਾਬਿਕ ਬਲਵਿੰਦਰ ਸਿੰਘ ਪੀ ਪੀ ਐਸ ਡੀ ਐਸ ਪੀ ਸਬ ਡਵੀਜਨ ਦਸੂਹਾ ਦੀ ਅਗਵਾਈ ਹੇਠ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ। ਥਾਣਾ ਦਸੂਹਾ ਦੇ ਕਥਿਤ ਦੋਸ਼ੀ ਮਨਜੀਤ ਸਿੰਘ ਉਰਫ ਸਾਹਿਬ ਪੁੱਤਰ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਬਨੀ ਪੁੱਤਰ ਜੋਗਿੰਦਰ ਵਾਸੀ ਸ਼ਾਹਪੁਰ ਦੇ ਬਿਆਨਾ ਮੁਤਾਬਿਕ ਹੋਏ ਮੁਕੱਦਮੇ ਵਿੱਚ ਉਸਦਾ ਪਿਤਾ ਜੋਗਿੰਦਰ ਸਿੰਘ 15 ਮਈ 2025 ਨੂੰ ਆਪਣੇ ਮੋਟਰ ਸਾਇਕਲ ਤੇ ਟਾਡਾ ਵਿਖੇ ਆਪਣੇ ਨਿੱਜੀ ਕੰਮ ਲਈ ਜਾ ਰਿਹਾ ਸੀ ਤਾ ਪਰਮਜੀਤ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਸ਼ਾਹਪੁਰ ਦੇ ਖੇਤ ਨਜਦੀਕ ਮਨਜੀਤ ਸਿੰਘ ਉਰਫ ਸਾਹਿਬ ਪੁੱਤਰ ਜੋਗਿੰਦਰ ਸਿੰਘ ਵਾਸੀ ਸ਼ਾਹਪੁਰ ਨੇ ਆਪਣਾ ਟਰੈਕਟਰ ਉਸਦੇ ਪਿਤਾ ਦੇ ਮੋਟਰ ਸਾਇਕਲ ਵਿੱਚ ਮਾਰ ਕੇ ਉਸ ਨੂੰ ਧੱਕ ਕੇ ਲੈ ਗਿਆ ਜਿਸ ਨਾਲ ਉਸਦੇ ਪਿਤਾ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਹਾ ਧਿਰਾ ਦਾ ਜਮੀਨ ਸਬੰਧੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਜਿਸ ਤੇ ਉਕਤ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ। ਉਹਨਾਂ ਦੱਸਿਆ ਕਈ ਕਥਿਤ ਦੋਸੀ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।