Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing *ਅਮਰਦੀਪ ਕੌਰ ਭੁੱਲਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਦਾ ਅਹੁਦਾ*

*ਅਮਰਦੀਪ ਕੌਰ ਭੁੱਲਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਦਾ ਅਹੁਦਾ*

ਹੁਸ਼ਿਆਰਪੁਰ, 29 ਮਈ (ਪ੍ਰਾਈਮ ਪੰਜਾਬ ਟਾਈਮਜ਼) 

–ਕਿਹਾ,ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਵੱਧ ਪ੍ਰਭਾਵਸ਼ਾਲੀ ਬਣਾਉਣਾ ਮੁੱਖ ਤਰਜੀਹ

: 2012 ਬੈਚ ਦੀ ਪੀ.ਸੀ.ਐਸ ਅਫ਼ਸਰ ਅਮਰਦੀਪ ਕੌਰ ਭੁੱਲਰ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਦੇ ਸਮੇਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗੀ।
ਇਸ ਤੋਂ ਪਹਿਲਾਂ ਉਹ ਪੰਜਾਬ ਅਧੀਨ ਸੇਵਾ ਚੋਣ ਬੋਰਡ (ਪੰਜਾਬ ਐਸ.ਐਸ.ਐਸ.ਬੋਰਡ), ਮੁਹਾਲੀ ਵਿਚ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਆਪਣੀ ਪ੍ਰਸ਼ਾਸਕੀ ਸੇਵਾ ਦੌਰਾਨ ਉਨ੍ਹਾਂ ਨੇ ਮੁਹਾਲੀ ਵਿਚ ਸਹਾਇਕ ਕਮਿਸ਼ਨਰ, ਐਸ.ਡੀ.ਐਮ ਨਾਭਾ, ਐਸ.ਡੀ.ਐਮ ਮੋਰਿੰਡਾ, ਸਟੇਟ ਅਫਸਰ ਗਮਾਡਾ ਅਤੇ ਜੀ.ਐਮ ਪਨਸਪ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।
ਅਮਰਦੀਪ ਕੌਰ ਭੁੱਲਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਉਹ ਜਨਤਕ ਸਮੱਸਿਆਵਾਂ ਦੇ ਜਲਦੀ ਹੱਲ, ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਧਿਆਨ ਦੇਣ ਯੋਗ ਹੈ ਕਿ ਵਧੀਕ    ਡਿਪਟੀ ਕਮਿਸ਼ਨਰ ਅਮਰਦੀਪ ਕੌਰ ਭੁੱਲਰ ਦੇ ਪਿਤਾ ਕਿਰਨਦੀਪ ਸਿੰਘ ਭੁੱਲਰ ਵੀ ਪ੍ਰਸ਼ਾਸਕੀ ਸੇਵਾ ਵਿਚ ਇਕ ਸਤਿਕਾਰਤ ਅਧਿਕਾਰੀ ਰਹੇ ਹਨ ਅਤੇ 2002 ਤੋਂ 2005 ਤੱਕ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਜ਼ਿਲ੍ਹੇ ਵਿਚ ਸੇਵਾ ਨਿਭਾ ਚੁੱਕੇ ਹਨ।