Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਡੱਫਰ ਸਕੂਲ ਵੱਲੋਂ ਕੱਢੀ ਗਈ ਰੈਲੀ : ਪ੍ਰਿੰਸੀਪਲ ਰਸ਼ਪਾਲ ਕੌਰ

‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਡੱਫਰ ਸਕੂਲ ਵੱਲੋਂ ਕੱਢੀ ਗਈ ਰੈਲੀ : ਪ੍ਰਿੰਸੀਪਲ ਰਸ਼ਪਾਲ ਕੌਰ

ਗੜ੍ਹਦੀਵਾਲਾ, 29 ਮਈ (ਚੌਧਰੀ )

ਨਸ਼ੇ ਮਨੁੱਖ ਦਾ ਭਵਿੱਖ ਬਰਬਾਦ ਕਰ ਦਿੰਦੇ ਹਨ : ਸ.ਦਲਜੀਤ ਸਿੰਘ

: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵੱਲੋਂ ਪ੍ਰਿੰਸੀਪਲ ਰਸ਼ਪਾਲ ਕੌਰ ਦੀ ਅਗਵਾਈ ਹੇਠ ਗਾਈਡੈਂਸ ਕੌਂਸਲਰ ਜਗਵਿੰਦਰ ਸਿੰਘ ਤੇ ਸਮੂਹ ਸਟਾਫ ਮੈਂਬਰਾਂ ਦੇ ਸਹਿਯੋਗ ਦੇ ਨਾਲ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਡੱਫਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਨਸ਼ਿਆਂ ਨੂੰ ਛੱਡਣ ਦੇ ਲਈ ਰੈਲੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਅਲੱਗ – ਅਲੱਗ ਸਲੋਗਨਾਂ ਦੁਆਰਾ ਲੋਕਾਂ ਨੂੰ ਜਾਗਰੂਕ ਕੀਤਾ । ਇਸ ਮੌਕੇ ਸੀਨੀਅਰ ਲੈਕਚਰਾਰ ਪੰਜਾਬੀ ਸਰਦਾਰ ਦਲਜੀਤ ਸਿੰਘ ਨੇ ਕਿਹਾ ਕਿ ਨਸ਼ੇ ਮਨੁੱਖ ਦਾ ਭਵਿੱਖ ਬਰਬਾਦ ਕਰ ਦਿੰਦੇ ਹਨ ਅਤੇ ਇਨਸਾਨ ਵਿਚੋਂ ਇਨਸਾਨੀਅਤ ਖਤਮ ਕਰਕੇ ਬੁਰੇ ਰਸਤੇ ‘ਤੇ ਤੋਰਦੇ ਹਨ। ਨਸ਼ੇ ਕਰਨ ਵਾਲਿਆਂ ਦਾ ਅੰਤ ਮੌਤ ਹੁੰਦਾ ਹੈ ਇਸ ਲਈ ਨਸ਼ੇ ਦੇ ਆਦੀਆਂ ਨੂੰ ਸਮਾਂ ਰਹਿੰਦੇ ਨਸ਼ਿਆਂ ਨੂੰ ਛੱਡ ਦੇਣਾ ਚਾਹੀਦਾ ਹੈ। ਸਰਕਾਰ ਵੱਲੋਂ ਇਸਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵੀ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਜੀਵਨਸ਼ੈਲੀ ਜਿਉਣ ਲਈ ਅਤੇ ਚੰਗੇ ਇਨਸਾਨ ਬਣਨ ਲਈ ਨਸ਼ੇ ‘ਤੇ ਨਸ਼ਿਆਂ ਦੀਆਂ ਬੁਰੀਆਂ ਆਦਤਾਂ ਨੂੰ ਛੱਡ ਦੇਣਾ ਚਾਹੀਦਾ । ਜਿਸ ਨਾਲ ਵਿਅਕਤੀ ਦਾ ਜੀਵਨ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਕੰਮ ਆ ਸਕਦਾ ਹੈ। ਇਸ ਮੌਕੇ ਲੈਕਚਰਾਰ ਇੰਦਰਜੀਤ, ਜਗਮੋਹਨ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਨੀਤਾ ਰਾਣੀ,ਬਲਵਿੰਦਰਜੀਤ ਕੌਰ, ਸਪਨਾ ਸਲਾਰੀਆ, ਸ਼ਾਲਨੀ, ਰੇਖਾ ਦੇਵੀ, ਰਜਨੀ ਦੇਵੀ ਜਗਦੇਵ ਸਿੰਘ ਅਤੇ ਚਮਨ ਲਾਲ ਹਾਜ਼ਰ ਸਨ।