Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing 31 ਮਈ ਨੂੰ ਜ਼ਿਲ੍ਹੇ ’ਚ ਹੋਵੇਗੀ ਮੌਕ ਡਰਿੱਲ – ਆਸ਼ਿਕਾ ਜੈਨ

31 ਮਈ ਨੂੰ ਜ਼ਿਲ੍ਹੇ ’ਚ ਹੋਵੇਗੀ ਮੌਕ ਡਰਿੱਲ – ਆਸ਼ਿਕਾ ਜੈਨ

ਹੁਸ਼ਿਆਰਪੁਰ, 30 ਮਈ (ਪ੍ਰਾਈਮ ਪੰਜਾਬ ਟਾਈਮਜ਼) 

ਸ਼ਾਮ 7:58 ‘ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ

: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧ ਵਿਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੋਕ ਡਰਿੱਲ ਇਕ ਰੂਟੀਨ ਅਭਿਆਸ ਹੈ, ਜਿਸ ਦਾ ਉਦੇਸ਼ ਨਾਗਰਿਕ ਸੁਰੱਖਿਆ (ਸਿਵਲ ਡਿਫੈਂਸ) ਦੀਆਂ ਤਿਆਰੀਆਂ ਨੂੰ ਜਾਚਣਾ ਅਤੇ ਮਜ਼ਬੂਤ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਸ਼ਾਮ 7:58 ਵਜੇ ਪੂਰੇ ਜ਼ਿਲ੍ਹੇ ਵਿਚ ਸਾਇਰਨ ਵਜਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮੌਕ ਡਰਿੱਲ ਸ਼ੁਰੂ ਹੋਣ ਦਾ ਸੰਕੇਤ ਮਿਲੇਗਾ। ਇਸ ਉਪਰੰਤ ਸ਼ਾਮ 8 ਵਜੇ ਤੋਂ ਲੈ ਕੇ 8:15 ਵਜੇ ਤੱਕ ਪੂਰਨ ਬਲੈਕਆਉਟ ਰਹੇਗਾ। ਇਸ ਦੌਰਾਨ ਪੂਰੇ ਸ਼ਹਿਰ ਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਦਿਨ ਵੇਲੇ ਦਸੂਹਾ ਵਿਚ ਸੰਕਟਕਾਲੀਨ ਸਥਿਤੀ ਸਬੰਧੀ ਅਭਿਆਸ ਵੀ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਹਿਜ਼ ਇਕ ਪੂਰਵ ਨਿਯੋਜਿਤ ਅਭਿਆਸ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ ਅਤੇ ਨਾ ਹੀ ਘਬਰਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਮੌਕ ਡਰਿੱਲ ਵਿਚ ਸਹਿਯੋਗ ਕਰਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਹਿੱਸਾ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਘਰਾਂ ਦੇ ਇਨਵਰਟਰ ਤੇ ਜਨਰੇਟਰ ਬੰਦ ਰੱਖਣ। ਜੇਕਰ ਕਿਸੇ ਜ਼ਰੂਰੀ ਕਾਰਨ ਕਰਕੇ ਇਨ੍ਹਾਂ ਨੂੰ ਚਾਲੂ ਰੱਖਣਾ ਪਵੇ, ਤਾਂ ਯਕੀਨੀ ਬਣਾਉਣ ਕਿ ਲਾਈਟ ਦੀ ਰੋਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੋਲਰ ਲਾਈਟਾਂ, ਸੀ.ਸੀ.ਟੀ.ਵੀ ਦੀਆਂ ਲਾਈਟਾਂ ਅਤੇ ਕਮਰਸ਼ੀਅਲ ਸਾਈਨ ਬੋਰਡਾਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ।
ਉਨ੍ਹਾਂ ਵਪਾਰ ਮੰਡਲ, ਦੁਕਾਨਦਾਰਾਂ, ਬੈਂਕਾਂ, ਏ.ਟੀ.ਐਮ ਕੇਂਦਰਾਂ ਅਤੇ ਮੋਬਾਇਲ ਟਾਵਰ ਓਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਸਾਰੇ ਬਾਹਰੀ ਅਤੇ ਆਟੋਮੈਟਿਕ ਲਾਈਟਿੰਗ ਸਿਸਟਮ ਬੰਦ ਰੱਖਣ ਤਾਂ ਜੋ ਪੂਰਨ ਹਨੇਰਾ ਯਕੀਨੀ ਬਣਾਇਆ ਜਾ ਸਕੇ।
ਸਿਵਲ ਡਿਫੈਂਸ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮਾਜਿਕ ਸੰਗਠਨ, ਸਵੈ-ਸੇਵੀ ਸੰਸਥਾਵਾਂ ਜਿਨ੍ਹਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਹੈ, ਉਨ੍ਹਾਂ ਨੂੰ ਇਸ ਵਾਰ ਵੀ ਮੋਹਰੀ ਹਿੱਸੇਦਾਰੀ ਦੀ ਅਪੀਲ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਕ ਡਰਿੱਲ ਦੌਰਾਨ ਸਾਰੇ ਸਬੰਧਤ ਵਿਭਾਗਾਂ ਨੂੰ ਮੁਸਤੈਦ ਰਹਿਣਾ ਹੋਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰਸਥਿਤੀ ਨਾਲ ਨਿਪਟਣ ਲਈ ਤਤਪਰ ਯਕੀਨੀ ਬਣਾਇਆ ਜਾ ਸਕੇ।ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਆਰ.ਟੀ.ਓ ਸੰਜੀਵ ਕੁਮਾਰ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

error: copy content is like crime its probhihated