Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੁਸ਼ਿਆਰਪੁਰ ਦੀਆਂ ਸਿਹਤ ਸੰਸਥਾਵਾਂ ਨੂੰ ਮਿਲੇ 20 ਨਵੇਂ ਹਾਊਸ ਸਰਜਨ

ਹੁਸ਼ਿਆਰਪੁਰ ਦੀਆਂ ਸਿਹਤ ਸੰਸਥਾਵਾਂ ਨੂੰ ਮਿਲੇ 20 ਨਵੇਂ ਹਾਊਸ ਸਰਜਨ

ਹੁਸ਼ਿਆਰਪੁਰ 30 ਮਈ (ਪ੍ਰਾਈਮ ਪੰਜਾਬ ਟਾਈਮਜ਼) 

–ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੌਂਪੇ ਨਿਯੁਕਤੀ ਪੱਤਰ

: ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ 20 ਨਵੇਂ ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਹਾਉਸ ਸਰਜਨਾਂ ਨੂੰ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਕਰ-ਕਮਲਾਂ ਨਾਲ ਸੌਂਪੇ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਨਵ-ਨਿਯੁਕਤ ਹਾਊਸ ਸਰਜਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਪਣੇ ਕਰਤੱਵਾਂ ਨੂੰ ਇਮਾਨਦਾਰੀ, ਸਮਾਂਬੱਧ ਅਤੇ ਪੂਰਨ ਸਮਰਪਣ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਕ ਡਾਕਟਰ ਹੋਣ ਦੇ ਨਾਤੇ ਆਪ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ, ਉਹ ਇਸ ਨੂੰ ਪੂਰਨ ਨਿਸ਼ਠਾ ਨਾਲ ਨਿਭਾਉਣ ਅਤੇ ਮਰੀਜਾਂ ਨਾਲ ਹਮੇਸ਼ਾ ਸਨੇਹਪੂਰਨ ਵਿਵਹਾਰ ਕਰਨ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਆਮ ਜਨਤਾ ਨੂੰ ਘਰ ਦੇ ਨੇੜੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਸਮੇਂ-ਸਮੇਂ ’ਤੇ ਸਿਵਲ ਹਸਪਤਾਲ ਦਾ ਦੌਰਾ ਕਰਦੇ ਰਹਿੰਦੇ ਹਨ ਤਾਂ ਜੋ ਸਿਹਤ ਸੇਵਾਵਾਂ ਦੀ ਨਿਗਰਾਨੀ ਕਰਕੇ ਕਮੀਆਂ ਨੂੰ ਦੂਰ ਕੀਤਾ ਜਾ ਸਕੇ।
ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਇਨ੍ਹਾਂ 20 ਹਾਊਸ ਸਰਜਨਾਂ ਦੀ ਤਾਇਨਾਤੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਕੀਤੀ ਗਈ ਹੈ, ਜਿਸ ਵਿਚ 7 ਸਿਵਲ ਹਸਪਤਾਲ ਹੁਸ਼ਿਆਰਪੁਰ, 4 ਐਸ.ਡੀ.ਐਚ ਗੜ੍ਹਸ਼ੰਕਰ, 4 ਐਸ.ਡੀ.ਐਚ ਮੁਕੇਰੀਆਂ, 5 ਐਸ.ਡੀ.ਐਚ ਦਸੂਹਾ ਵਿਖੇ ਤਾਇਨਾਤ ਕੀਤੇ ਗਏ ਹਨ।
ਇਸ ਮੌਕੇ ਐਮ.ਆਰ ਪ੍ਰੋਗਰਾਮ ਅਤੇ ਹਰ ਸ਼ੁੱਕਰਵਾਰ ਡੇਂਗੂ ਜਾਗਰੂਕਤਾ ਮੁਹਿੰਮ ਨਾਲ ਸਬੰਧਤ ਸਾਹਿਤ ਵੀ ਜਾਰੀ ਕੀਤਾ ਗਿਆ।
5 ਸਾਲ ਤੱਕ ਉਨ੍ਹਾਂ ਬੱਚਿਆਂ, ਜਿਨ੍ਹਾਂ ਨੇ ਕਿਸੇ ਕਾਰਨ ਕਰਕੇ ਟੀਕਾ ਨਹੀਂ ਲਗਵਾਇਆ ਹੈ, ਉਨ੍ਹਾਂ ਨੂੰ ਇਕ ਮਹੀਨੇ ਦੇ ਫਰਕ ’ਤੇ ਐਮ.ਆਰ. (ਖਸਰਾ-ਰੁਬੇਲਾ) ਦੇ ਦੋ ਟੀਕੇ ਨੇੜੇ ਦੇ ਸਿਹਤ ਕੇਂਦਰ ’ਤੇ ਲਗਾਉਣ ਦੀ ਅਪੀਲ ਕੀਤੀ ਗਈ। ਇਹ ਟੀਕੇ ਦੋ ਖ਼ਤਰਨਾਕ ਬਿਮਾਰੀਆਂ ਤੋਂ ਬਚਾਅ ਵਿਚ ਸਹਾਈ ਹਨ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਬਿੰਦਰ ਸਿੰਘ ਪਾਬਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਸਿਵਲ ਸਰਜਨ ਡਾ. ਡੀ.ਪੀ. ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ਿਹਮਾਰ, ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਜਗਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਵੀ ਮੌਜੂਦ ਸਨ।