Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਹੀਰਾ ਵਾਲੀਆ

ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਹੀਰਾ ਵਾਲੀਆ

ਬਟਾਲਾ 30 ਮਈ (ਅਵਿਨਾਸ਼ ਸ਼ਰਮਾ)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਵੰਡੇ ਪੈਨਸ਼ਨ ਦੇ ਚੈੱਕ

: ਦੇਸ਼ ਵਿਦੇਸ਼ ਦੇ ਅੰਦਰ ਸਮਾਜ ਸੇਵਾ ਦੇ ਖੇਤਰ ਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੀ ਉਘੀ ਸਮਾਜ ਸੇਵੀ ਸ਼ਖਸ਼ੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਸਿੱਖ ਸਰਦਾਰ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਅਤੇ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਹਰ ਸਿਮਰਨ ਸਿੰਘ ਹੀਰਾ ਵਾਲੀਆ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਦੇ ਮੰਡਲ ਪ੍ਰਧਾਨ ਪੰਕਜ ਸ਼ਰਮਾ ਅਤੇ ਮੰਡਲ ਪ੍ਰਧਾਨ ਅਮਨਦੀਪ ਸਿੰਘ ਸ਼ਾਮਲ ਸਨ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਪ੍ਰਧਾਨ ਹਰ ਸਿਮਰਨ ਸਿੰਘ ਹੀਰਾ ਵਾਲੀਆ ਨੇ ਨੇ ਕਿਹਾ ਕਿ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ. ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਉਨਾਂ ਨੇ ਕਿਹਾ ਕਿ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਕਾਰਜ ਕੀਤੇ ਜਾ ਰਿਹੇ ਹਨ । ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ, ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।